ਫਾਜ਼ਿਲਕਾ, 16 ਅਪ੍ਰੈਲ (ਵਨੀਤ ਅਰੋੜਾ) : ਆਪਣੀਆਂ ਮੰਗਾਂ ਨੂੰ ਲੈਕੇ ਸਮੂਹ ਪੱਲੇਦਾਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਮਜ਼ਦੂਰ ਯੂਨੀਅਨਾਂ ਦੇ ਆਗੂ ਵੀਰਵਾਰ ਵੀ ਹੜਤਾਲ ਤੇ ਰਹੇ ਅਤੇ ਆਹੁਦੇਦਾਰਾਂ ਤੇ ਵਰਕਰਾਂ ਨੇ ਨਾਅਰੇਬਾਜ਼ੀ ਵੀ ਕੀਤੀ। ਯੂਨੀਅਨ ਆਗੂਆਂ ਬਖਤਾਵਰ ਸਿੰਘ, ਬਲਵੰਤ ਸਿੰਘ, ਟਿੱਕਣ ਸਿੰਘ, ਪਿਆਰਾ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ ਆਦਿ ਨੇ ਕਿਹਾ ਕਿ 1985 ਤੋਂ ਕੰਮ ਕਰ ਰਹੇ ਮਜ਼ਦੂਰਾਂ ਤੋਂ ਰੋਜਗਾਰ ਨਾ ਖੋਹਿਆ ਜਾਵੇ, ਨਹੀਂ ਤਾਂ ਯੂਨੀਅਨ ਵੱਡੇ ਪੱਧਰ ਤੇ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕਰੇਗੀ। ਸਰਕਾਰ ਨੂੰ ਜਗਾਉਣ ਲਈ ਬਲਿਦਾਨ ਦੀ ਜਰੂਰਤ ਹੈ, ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਸਰਕਾਰ ਨੇ ਕਿਸਾਨ ਮਾਰੂ ਤੋਂ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ ਦਾ ਪੇਟ ਭਰਨ ਲਈ ਮਜ਼ਦੂਰੀ ਕਰਨੀ ਜਰੂਰੀ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਅਰੋਪ ਲਗਾਇਆ ਕਿ ਉਹ ਠੇਕੇਦਾਰਾਂ ਅਤੇ ਅਮੀਰ ਲੋਕਾਂ ਦੇ ਹੱਥਾਂ ਵਿਚ ਖੇਡ ਰਹੀ ਹੈ। ਮਜ਼ਦੂਰਾਂ ਲਈ ਕਈ ਮਾਰੂ ਨੀਤੀਆਂ ਬਣਾ ਕੇ ਉਨ੍ਹਾਂ ਨੂੰ ਭੁੱਖਾ ਮਾਰਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਭੁੱਖੇ ਮਾਰਿਆ ਜਾ ਰਿਹਾ ਹੈ। ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੰਡੀਆਂ ਵਿਚ ਲੋਡਿੰਗ ਦਾ ਕੰਮ 1985 ਤੋਂ ਉਨ੍ਹਾਂ ਦੇ ਹਵਾਲੇ ਹੈ, ਪਰ ਇਹ ਕੰਮ ਹੁਣ ਆੜਤੀਆਂ ਨੂੰ ਦੇ ਦਿਤਾ ਹੈ। ਇਸ ਤੋਂ ਇਲਾਵਾ ਲੋਡਿੰਗ ਦੇ ਰੇਟ ਵੀ ਘੱਟ ਕਰ ਦਿਤੇ ਗਏ ਹਨ। ਇਸ ਤੋਂ ਇਲਾਵਾ ਲੋਡਿੰਗ ਦਾ ਕੰਮ ਦੇ ਰੇਟ ਵੀ ਘੱਟ ਕਰ ਦਿਤੇ ਗਏ ਹਨ। ਈਪੀਐਫ ਫੰਡ ਅਤੇ ਲੇਬਰ ਐਕਟ ਅਨੁਸਾਰ ਜਮਾਂ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਮਜ਼ਦੂਰਾਂ ਨੂੰ ਪੈਨਸ਼ਨ ਜੋ ਇਕ ਹਜ਼ਾਰ ਰੁਪਏ ਸੀ ਨੂੰ ਤੁਰੰਤ ਜਾਰੀ ਕੀਤਾ ਜਾਵੇ। ਮੀਟਿੰਗ ਵਿਚ ਇੰਡੀਆਂ ਫੂਡ ਐਂਡ ਅਲਾਈਡ ਵਰਕਰ ਯੂਨੀਅਨ, ਪੰਜਾਬ ਪੱਲੇਦਾਰ ਯੂਨੀਅਨ ਏਟਕ, ਪੱਲੇਦਾਰ ਮਜਦੂਰ ਯੂਨੀਅਨ, ਗੱਲਾ ਮਜ਼ਦੂਰ ਯੂਨੀਅਨ, ਐਫਸੀਆਈ ਅਤੇ ਪੰਜਾਬ ਫੂਡ ਏਜੰਸੀ, ਪੱਲੇਦਾਰ ਆਜਾਦ ਯੂਨੀਅਨ, ਆਲ ਇੰਡੀਆਂ ਫੂਡ ਐਂਡ ਅਲਾਈਡ, ਲੋਡਿੰਗ ਯੂਨੀਅਨ, ਪੰਜਾਬ ਮਜ਼ਦੂਰ ਯੂਨੀਅਨ ਦਲ, ਪੰਜਾਬ ਮਜ਼ਦੂਰ ਰੀਜ਼ਨ ਯੂਨੀਅਨ ਦੇ ਵੱਡੀ ਗਿਣਤੀ ਵਰਕਰ ਹਾਜ਼ਰ ਹੋਏ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media