Thursday, April 16, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਕਪੂਰ ਚੈਰੀਟੇਬਲ ਟਰੱਸਟ ਵੱਲੋਂ ਵਾਟਰ ਕੂਲਰ ਭੇਟ

PPN1604201513

ਅੰਮ੍ਰਿਤਸਰ, 16 ਅਪ੍ਰ੍ਰੈਲ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਪੂਰ ਚੈਰੀਟੇਬਲ ਟਰੱਸਟ ਵੱਲੋਂ ਸ੍ਰੀ ਗੌਰਵ ਮਹਿਰਾ, ਸ੍ਰੀ ਯਸ਼ ਮਹਿਰਾ ਅਤੇ ਸ. ਵਰਿੰਦਰ ਸਿੰਘ ਨੇ ਠੰਡੇ ਪਾਣੀ ਦਾ ਵਾਟਰ ਕੂਲਰ ਭੇਟ ਕੀਤਾ।

ਇਸ ਮੌਕੇ ਸ. ਮਨਜੀਤ ਸਿੰਘ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸਮੂਹ ਸਿੱਖ ਸੰਗਤਾਂ ਵਿੱਚ ਅਥਾਹ ਸ਼ਰਧਾ ਤੇ ਸਤਿਕਾਰ ਹੈ।ਉਨ੍ਹਾਂ ਕਿਹਾ ਕਿ ਸੰਗਤਾਂ ਸਮੇਂ-ਸਮੇਂ ਲੋੜ ਅਨੁਸਾਰ ਸੇਵਾ ਕਰਕੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕਰਦੀਆਂ ਰਹਿੰਦੀਆਂ ਹਨ।ਉਨ੍ਹਾਂ ਕਿਹਾ ਕਿ ਉਹ ਧੰਨਤਾਯੋਗ ਹੁੰਦੇ ਹਨ ਜਿਨ੍ਹਾਂ ਨੂੰ ਗੁਰੂ-ਘਰ ਆਉੇਣ ਵਾਲੀਆਂ ਸੰਗਤਾਂ ਲਈ ਸੇਵਾ ਕਰਨ ਦਾ ਸੁਭਾਗ ਮਿਲਦਾ ਹੈ।ਸ.ਮਨਜੀਤ ਸਿੰਘ ਸਕੱਤਰ ਨੇ ਕਪੂਰ ਚੈਰੀਟੇਬਲ ਟਰੱਸਟ ਵੱਲੋਂ ਆਏ ਪਤਵੰਤੇ ਸੱਜਣਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਸਮੇਂ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ. ਜਤਿੰਦਰ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply