Saturday, October 31, 2026

ਫਿਲਮ ਨਾਨਕ ਸ਼ਾਹ ਫਕੀਰ ‘ਤੇ ਪੰਜਾਬ ਸਰਕਾਰ ਵੱਲੋਂ ਪਾਬੰਦੀ ਸ਼ਲਾਘਾਯੋਗ ਫੈਸਲਾ – ਜਥੇ: ਅਵਤਾਰ ਸਿੰਘ

Avtar Singh SGPCਅੰਮ੍ਰਿਤਸਰ, 16 ਅਪ੍ਰ੍ਰੈਲ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਨਾਨਕ ਸ਼ਾਹ ਫਕੀਰ ਤੇ ਪੰਜਾਬ ਸਰਕਾਰ ਵੱਲੋਂ ਪਾਬੰਧੀ ਲਗਾਉਣ ਵਾਲੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਫਿਲਮ ਦੇ ਰਲੀਜ਼ ਹੋਣ ਨਾਲ ਪੰਜਾਬ ਦੇ ਹਾਲਤ ਵਿਗੜ ਸਕਦੇ ਸਨ।ਕਿਉਕਿ ਫਿਲਮ ਨਿਰਮਾਤਾ ਵੱਲੋਂ ਫਿਲਮ ਵਿੱਚ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਵਿਅਕਤੀਗਤ ਤੌਰ ਤੇ ਰੋਲ ਕਰਫ਼ਕਰਵਾ ਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੀ ਆਪਣੀ-ਆਪਣੀ ਪ੍ਰੰਮਪਰਾ ਹੁੰਦੀ ਹੈ ਸਿੱਖ ਧਰਮ ‘ਚ ਕੋਈ ਵੀ ਵਿਅਕਤੀ ਸਿੱਖ ਗੁਰੂ ਸਹਿਬਾਨ ਦਾ ਵਿਅਕਤੀਗਤ ਤੌਰ ਤੇ ਰੋਲ ਨਹੀ ਕਰ ਸਕਦਾ,ਪਰ ਇਸ ਫਿਲਮ ਨਿਰਮਾਤਾ ਨੇ ਗੁਰੂ ਸਾਹਿਬ ਨੂੰ ਵਿਅਕਤੀਗਤ ਤੋਰ ਤੇ ਚਲਦਾ ਫਿਰਦਾ ਦਿਖਾ ਕੇ ਸਿੱਖਾਂ ਵਿਚ ਭਾਰੀ ਰੋਸ ਪੈਦਾ ਕਰ ਦਿੱਤਾ ਅਤੇ ਸਿੱਖ ਪ੍ਰੰਪਰਾਵਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਹੈ ਜਿਸ ਦਾ ਸ਼੍ਰੋਮਣੀ ਕਮੇਟੀ ਤੇ ਦੇਸ਼ ਵਿਦੇਸ਼ਾਂ ‘ਚ ਵੱਸਦੇ ਸਿੱਖ ਭਾਈਚਾਰੇ ਨੇ ਭਾਰੀ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਫਰਜਾਂ ਮੁਤਾਬਿਕ ਕੌਮ ਦੀ ਤਰਜਮਾਨੀ ਕਰਦਿਆਂ ਇਸ ਫਿਲਮ ਤੇ ਮੁਕੰਮਲ ਪਾਬੰਧੀ ਲਗਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਨੂੰ ਪੱਤਰ ਵੀ ਲਿਖੇ ਹਨ।ਉਨ੍ਹਾ ਕਿਹਾ ਕਿ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਫਿਲਮ ਤੇ ਪਾਬੰਧੀ ਲਗਾਉਣਾ ਸ਼ਲਾਘਾਯੋਗ ਹੈ।

Check Also

ਖਾਲਸਾ ਕਾਲਜ ਰਣਜੀਤ ਐਵੀਨਿਊ ਨੇ ਜੀ.ਐਨ.ਡੀ.ਯੂ ਦਾ ਯੁਵਕ ਮੇਲੇ ’ਚ ਸ਼ਾਨਦਾਰ ਸਥਾਨ 

ਡਿਗਰੀ ਕਾਲਜ ਵਜੋਂ ਏ-ਜ਼ੋਨ ਦੇ ਬੀ ਡਵੀਜ਼ਨ ’ਚ ਲਿਆ ਭਾਗ – ਡਾ. ਮਨਦੀਪ ਕੌਰ ਅੰਮ੍ਰਿਤਸਰ, …

Leave a Reply