Monday, July 8, 2024

2017 ‘ਚ ਵੀ ਬਣੇਗੀ ਅਕਾਲੀ ਦਲ ਦੀ ਸਰਕਾਰ – ਲੋਧੀਨੰਗਲ

ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਦੂਰ-ਅੰਦਸ਼ੀ ਕਾਰਨ ਪਈਆਂ ਨਵੀਆਂ ਪਿਰਤਾਂ

PPN1704201501ਬਟਾਲਾ, 16 ਅਪ੍ਰੈਲ (ਨਰਿੰਦਰ ਬਰਨਾਲ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਟਾਲਾ ਵਿਧਾਨ ਸਭਾ ਹਲਕੇ ਦੇ ਮੁੱਖ ਸੇਵਾਦਾਰ ਸ. ਲਖਬੀਰ ਸਿੰਘ ਲੋਧੀਨੰਗਲ ਨੇ ਧੂਰੀ ਸੀਟ ਉੱਪਰ ਸ਼੍ਰੋਮਣੀ ਅਕਾਲੀ ਦਲ ਦੀ ਸ਼ਾਨਦਾਰ ਜਿੱਤ ‘ਤੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਅਤੇ ਮਾਲ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮੁਬਾਰਕਬਾਦ ਦਿੱਤੀ ਹੈ। ਅੱਜ ਪਾਰਟੀ ਦਫਤਰ ਤੋਂ ਜਾਰੀ ਇੱਕ ਬਿਆਨ ‘ਚ ਸ. ਲੋਧੀਨੰਗਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਧੂਰੀ ਵਿਖੇ ਹੋਈ ਜਿੱਤ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਬੱਤ ਦਾ ਭਲਾ ਮੰਗਣ ਵਾਲੀ ਪਾਰਟੀ ਹੈ ਅਤੇ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਹਰ ਵਰਗ ਨੂੰ ਸਹੂਲਤਾਂ ਦੇ ਕੇ ਨਿਵਾਜਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੀ ਸਰਪਰਸਤੀ ਹੇਠ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਸੁਖਬੀਰ ਸਿੰਘ ਬਾਦਲ ਦੀ ਦੂਰ-ਅੰਦੇਸੀ ਸੋਚ ਸਦਕਾ ਪੰਜਾਬ ਸਰਕਾਰ ਨੇ ਸੂਬੇ ਜੋ ਵਿਕਾਸ ਦੀਆਂ ਨਵੀਆਂ ਪਿਰਤਾਂ ਪਾਈਆਂ ਹਨ ਉਹ ਆਪਣੇ ਆਪ ‘ਚ ਲਾ-ਮਿਸਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਲੋਕ ਸੰਤੁਸ਼ਟ ਹਨ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਸ਼੍ਰੋਮਣੀ ਅਕਾਲੀ ਦਲ ਪੂਰਨ ਬਹੁਮਤ ਨਾਲ ਆਪਣੀ ਸਰਕਾਰ ਬਣਾਏਗਾ। ਸ. ਲੋਧੀਨੰਗਲ ਨੇ ਧੂਰੀ ਜਿੱਤ ਲਈ ਪਾਰਟੀ ਦੇ ਜੁਝਾਰੂ ਵਰਕਰਾਂ ਨੂੰ ਵੀ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਭਾਸ਼ ਓਹਰੀ, ਕੰਵਲਜੀਤ ਸਿੰਘ (ਰੋਜੀ ਬੱਲ), ਸ਼ਹਿਰੀ ਪ੍ਰਧਾਨ ਐੱਮ.ਸੀ. ਸ. ਬਲਬੀਰ ਸਿੰਘ ਬਿੱਟੂ, ਕੁਲਦੀਪ ਸਿੰਘ ਝਾੜੀਆਂਵਾਲ, ਟਹਿਲਪ੍ਰੀਤ ਸਿੰਘ ਲਾਡਾ, ਕੁਲਵੰਤ ਸਿੰਘ, ਭੁਪਿੰਦਰ ਸਿੰਘ ਲਾਡੀ, ਧਰਮਵੀਰ ਸੇਠ, ਬਿੱਟੂ ਮਲਕਪੁਰਾ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ।

Check Also

ਆਸ਼ੀਰਵਾਦ ਡੇ ਬੋਰਡਿੰਗ ਸਕੂਲ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਦਾ ਸਨਮਾਨ

ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੀ ਵਿਦਿਆਰਥਣ …

Leave a Reply