ਪਠਾਨਕੋਟ, 17 ਅਪ੍ਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਦੀ ਵਾਰਡ ਨੰ: 30 ਦੀ ਚੋਣ ਜੋ 19 ਅਪ੍ਰੈਲ ਨੂੰ ਹੋਣ ਜਾ ਰਹੀ ਹੈ, ਨੂੰ ਮੁੱਖ ਰੱਖਦੇ ਹੋਏ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਵਿੱਚ ਕਿਸੇ ਕਿਸਮ ਦੇ ਚੋਣ ਪ੍ਰਚਾਰ ਕਰਨ ਦੀ ਪੂਰਨ ਮਨਾਹੀ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਦੀ ਮਿਤੀ ਤੋਂ 48 ਘੰਟੇ ਪਹਿਲਾਂ ਕਿਸੇ ਕਿਸਮ ਦਾ ਕੋਈ ਚੋਣ ਪ੍ਰਚਾਰ ਅਖਬਾਰਾਂ/ਟੈਲੀਵਿਜ਼ਨ ਜਾਂ ਕਿਸੇ ਹੋਰ ਸਾਧਨ ਰਾਹੀਂ ਕਰਨ ਦੀ ਵੀ ਪੂਰਨ ਤੌਰ ‘ਤੇ ਮਨਾਹੀ ਹੈ।ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜ ਰਹੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਹਦਾਇਤਾਂ ਦੀ ਇੰਨ ਬਿੰਨ ਪਾਲਣਾਂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਚੋਣ ਜਾਬਤੇ ਦੀ ਉਲੰਘਣਾ ਨਾ ਹੋ ਸਕੇ ਅਤੇ ਚੋਣ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚਾੜਿਆ ਜਾ ਸਕੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media