ਅੰਮ੍ਰਿਤਸਰ, 17 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਜੋਰ ਦੇ ਕੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੀਕ ਚਲਾਈ ਗਈ ਰੇਲ ਗੱਡੀ ਇੰਟਰਸਿਟੀ ਨੰਬਰ 04505 ਨੰਗਲ ਡੈਮ ਜੋ ਕਿ ਸਵੇਰੇ 8 ਵਜੇ ਚੱਲ ਕੇ ਅੰਮ੍ਰਿਤਸਰ ਦੁਪਹਿਰ 1-00 ਵਜੇ ਅਤੇ 04506 ਅੰਮ੍ਰਿਤਸਰ ਤੋਂ ਦੁਪਹਿਰ 2-00 ਵਜੇ ਚੱਲ ਕੇ ਰਾਤ 7-00 ਵਜੇ ਨੰਗਲ ਡੈਮ ਪਹੁੰਚਦੀ ਹੈ, ਇਨ੍ਹਾਂ ਰੇਲ ਗੱਡੀਆਂ ਵਿੱਚ ਵੱਧ ਤੋਂ ਵੱਧ ਯਾਤਰੂ ਸਫਰ ਕਰਕੇ ਇਸ ਦਾ ਭਰਪੂਰ ਫਾਇਦਾ ਉਠਾਉਣ ਤੇ ਤਖ਼ਤ ਸਾਹਿਬਾਨਾਂ ਦੇ ਦਰਸ਼ਨ ਕਰਨ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਭਰਪੂਰ ਯਤਨਾਂ ਸਦਕਾ ਰੇਲਵੇ ਵਿਭਾਗ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੀਕ ਇੰਟਰਸਿਟੀ ਰੇਲ ਗੱਡੀ ਚਲਾਈ ਹੈ ਜੋ ਰੋਜ਼ਾਨਾ ਸ੍ਰੀ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਅਤੇ ਅੰਮ੍ਰਿਤਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਚੱਲਦੀ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸ੍ਰੀ ਅੰਮ੍ਰਿਤਸਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਰੋਜ਼ਾਨਾ ਹੀ ਹਜ਼ਾਰਾਂ ਸੰਗਤਾਂ ਦਰਸ਼ਨਾਂ ਲਈ ਪੁੱਜਦੀਆਂ ਹਨ, ਹੁਣ ਇਸ ਰੇਲ ਗੱਡੀ ਦੇ ਚੱਲਣ ਨਾਲ ਸਫਰ ਸਸਤਾ ਤੇ ਸੋਖਾਲਾ ਹੋ ਗਿਆ ਹੈ ਇਸ ਲਈ ਸੰਗਤਾਂ ਨੂੰ ਇਸ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ।ਜਥੇਦਾਰ ਅਵਤਾਰ ਸਿੰਘ ਨੇ ਇਸ ਰੇਲ ਗੱਡੀ ਨੂੰ ਚਲਾਉਣ ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media