Monday, April 27, 2026

21 ਅਪ੍ਰੈਲ ਨੂੰ ਮਨਾਇਆ ਜਾਵੇਗਾ ‘ਭਗਤ ਧੰਨਾ ਜੀ’ ਦਾ ਜਨਮ ਦਿਹਾੜਾ – ਮੈਨੇਜਰ

ਅੰਮ੍ਰਿਤਸਰ, 18 ਅਪ੍ਰੈਲ (ਗੁਰਪ੍ਰੀਤ ਸਿੰਘ) – ਗੁਰਮਤਿ ਫਲਸਫ਼ੇ ਦੇ ਸੋਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਹੱਥੀਂ ਅਭੇਦ ਹੋਏ ਅਕਾਲ ਪੁਰਖ ਦੀ ਰਜ਼ਾ ਵਿੱਚ ਅਥਾਹ ਸ਼ਰਧਾ ਰੱਖਣ ਵਾਲੇ ‘ਭਗਤ ਧੰਨਾ ਜੀ’ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 21 ਅਪ੍ਰੈਲ ਦਿਨ ਮੰਗਲਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਭਗਤ ਧੰਨਾ ਜੀ’ ਦੇ ਜਨਮ ਦਿਹਾੜੇ ਨੂੰ ਸਮਰਪਿਤ 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਤੇ 21 ਅਪ੍ਰੈਲ ਨੂੰ ਸਵੇਰੇ 10 ਵਜੇ ਭੋਗ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਤੇ ਬੀਰ-ਰਸੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply