Saturday, April 25, 2026

ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਕੰਬੋਕੇ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ

PPN1804201517ਭਿੱਖੀਵਿੰਡ, 18 ਅਪ੍ਰੈਲ (ਕੁਲਵਿੰਦਰ ਸਿੰਘ ਕੰਬਕੇ) – ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਦਸਤਾਰ ਮੁਕਾਬਲੇ ਬਾਬਾ ਸੁਰਜੀਤ ਸਿੰਘ ਕੈਂਰੋ ਬਾਬਾ ਮੌਜ਼ ਦਾਸ ਕੰਬੋਕੇ ਅਤੇ ਬਾਬਾ ਬਲਵਿੰਦਰ ਸਿੰਘ ਗ੍ਰੰਥੀ ਮਾੜੀ ਕੰਬੋਕੇ ਦੇ ਸਹਿਯੋਗ ਨਾਲ ਪ੍ਰੋ: ਗੁਰਲਾਲ ਸਿੰਘ ਲਾਡੀ ਅਤੇ ਗੁਰਪ੍ਰੀਤ ਸਿੰਘ ਗੋਪੀ ਦੀ ਰਹਿਣੁਮਾਈ ਹੇਠ ਗੁਰਦੁਆਰਾ ਬਾਬਾ ਸੁੱਖਾ ਸਿੰਘ ਜੀ ਸ਼ਹੀਦ ਅਤੇ ਬਾਬਾ ਮਹਿਤਾਬ ਸਿੰਘ ਜੀ ਸ਼ਹੀਦ ਦੇ ਸਥਾਨਾ ਤੇ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਨੌਜੁਆਨਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਗਿਆ। ਦਸਤਾਰ ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨਾ ਤੇ ਰਹੇ ਨੌਜੁਆਨਾ ਨੂੰ ਬਾਬਾ ਮੋਜ਼ ਦਾਸ, ਬਾਬਾ ਬਲਵਿੰਦਰ ਸਿੰਘ, ਪ੍ਰੋ: ਗੁਰਲਾਲ ਸਿੰਘ ਲਾਡੀ ਅਤੇ ਗੁਰਪ੍ਰੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬਾਬਾ ਜੀ ਨੇ ਸਿੱਖੀ ਨਾਲ ਜੂੜਨ ਲਈ ਪ੍ਰੁੇਰਿਤ ਕੀਤਾ। ਇਸ ਸਮੇਂ ਹਾਜ਼ਰ ਪਿੰਡ ਦੇ ਪਤਵੰਤੇ ਸੱਜਣ, ਮਾਸਟਰ ਗੁਰਬੀਰ ਸਿੰਘ, ਗੁਰਮੁੱਖ ਸਿੰਘ ਪੱਪੂ, ਗੁਰਸੇਵਕ ਸਿੰਘ ਕੰਬੋਕੇ, ਕਾਬਲ ਸਿੰਘ, ਪ੍ਰਤੀਕ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply