Wednesday, April 22, 2026

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

PPN1904201506

ਅੰਮ੍ਰਿਤਸਰ, 19 ਅਪ੍ਰੈਲ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ।
ਪਰਸੋਂ ਤੋਂ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਰਸਭਿੰਨੇ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਕਾਲਜ ਦੇ ਸਿੱਖ ਇਤਿਹਾਸ ਤੇ ਖੋਜ਼ ਵਿਭਾਗ ਦੇ ਮੁੱਖੀ ਸ: ਇੰਦਰਜੀਤ ਸਿੰਘ ਗੱਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ‘ਤੇ ਚਾਨਣਾ ਪਾਇਆ।
ਇਸ ਦੌਰਾਨ ਸ: ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ੍ਤਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ‘ਤੇ ਚਲਦਿਆਂ ਸਰਬੱਤ ਦੇ ਭਲੇ ਦੇ ਲਈ ਕੰਮ ਕਰਨਾ ਚਾਹੀਦਾ ਹੈ। ਇਸ ਉਪਰੰਤ ਗੁਰੂ ਕਾ ਲੰਗਰ ਵੀ ਅਟੁੱਟ ਵਰਤਾਇਆ ਗਿਆ।
ਇਸ ਮੌਕੇ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਸ: ਅਜ਼ਮੇਰ ਸਿੰਘ ਹੇਰ, ਸ: ਰਾਜਬੀਰ ਸਿੰਘ, ਮੈਂਬਰ ਪ੍ਰਿੰਸੀਪਲ ਜਗਦੀਸ਼ ਸਿੰਘ, ਐੱਸ. ਐੱਸ. ਛੀਨਾ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ ਫਾਰਮੇਸੀ ਪ੍ਰਿੰਸੀਪਲ ਆਰ. ਕੇ. ਧਵਨ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਪ੍ਰਿੰਸੀਪਲ ਡਾ. ਐੱਸ. ਕੇ. ਢਿੱਲੋਂ, ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਪ੍ਰਿੰ: ਜੀ. ਐੱਸ. ਕੰਗ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਡਾ. ਹਰਭਜਨ ਸਿੰਘ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖ਼ਾਲਸਾ ਕਾਲਜ ਪਬਲਿਕ ਸਕੂਲ (ਹੇਰ) ਸ੍ਰੀਮਤੀ ਗੁਰਿੰਦਰਜੀਤ, ਓ. ਐੱਸ. ਡੀ. ਸ: ਪਰਮਜੀਤ ਸਿੰਘ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply