Friday, April 17, 2026

ਸ਼੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਭਗਤਾਂ ਵਾਲਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ

PPN2004201504ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਵਿਖੇ ਪ੍ਰੀ ਪ੍ਰਾਇਮਰੀ ਵਿੰਗ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਸਕੂਲ ਦੇ ਮੈਬਰ ਇੰਜਾਰਜ ਸੁਰਿੰਦਰ ਪਾਲ ਸਿੰਘ ਵਾਲੀਆ, ਅਜੀਤ ਸਿੰਘ ਬਸਰਾ ਅਤੇ ਨਵਤੇਜ ਸਿੰਘ ਨਾਰੰਗ ਉਚੇਚੇ ਤੌਰ ਤੇ ਸ਼ਾਮਲ ਹੋਏ, ਜਿੰਨਾਂ ਨੇ ਸਲਾਨਾ ਪ੍ਰੀਖਿਆਵਾਂ ਵਿਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਸਮਾਗਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਉਪਰੰਤ ਸਕੂਲ ਦੇ ਨੰਨੇ-ਮੁੰਨੇ ਵਿਦਿਆਰਥੀਆਂ ਦੁਆਰਾ ਸਵਾਗਤੀ ਗੀਤ, ਐਕਸ਼ਨ ਗੀਤ ਅਤੇ ਸਕਿਟ ਪੇਸ਼ ਕੀਤਾ ਗਿਆ।ਸਮਾਗਮ ਦੇ ਅੰਤ ਵਿਚ ਛੋਟੇ-ਛੋਟੇ ਬੱਚਿਆਂ ਨੇ ਭੰਗੜਾ ਅਤੇ ਗਿੱਧਾ ਪਾ ਕੇ ਆਏ ਮਹਿਮਾਨਾਂ ਦਾ ਮਨ ਮੋਹ ਲਿਆ।ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਤੀ ਜਸਪਾਲ ਕੌਰ ਜੀ ਨੇ ਸਤਿਕਾਰਯੋਗ ਮੈਬਰ ਇੰਚਾਰਜਾਂ ਨੂੰ ‘ਗੈਸਟ ਆਫ ਆਨਰ’ ਦੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply