ਅੰਮ੍ਰਿਤਸਰ, 20 ਅਪ੍ਰੈਲ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ. ਏ, ਐੱਲ. ਐੱਲ. ਬੀ. (ਐੱਫ਼. ਵਾਈ. ਆਈ. ਸੀ.) ਸਮੈਸਟਰ ਤੀਜਾ ਦੇ ਸ਼ਾਨਦਾਰ ਨਤੀਜ਼ੇ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਸ਼ਾਨਦਾਰ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਵੈਸ਼ਾਲੀ ਸ਼ਰਮਾ ਨੇ ਕਾਲਜ ਵਿੱਚ ਪਹਿਲਾ ਅਤੇ ਯੂਨੀਵਰਸਿਟੀ ਵਿੱਚ ਤੀਸਰਾ ਸਥਾਨ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਲਜ ਦੀ 2 ਹੋਰ ਵਿਦਿਆਰਥਣਾਂ ਸਾਹਿਬਾ ਚੋਪੜਾ ਅਤੇ ਜਸਲੀਨ ਕੌਰ ਨੇ ਮੈਰਿਟ ਪੁਜੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂਅ ਚਮਕਾਇਆ ਹੈ।ਇਸ ਮੌਕੇ ਉਨ੍ਹਾਂ ਉਕਤ ਵਿਦਿਆਰਥਣਾਂ ਨੂੰ ਆਪਣੇ ਦਫਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਉੱਚਾਈਆਂ ਛੂਹਣ ਲਈ ਉਤਸ਼ਾਹਿਤ ਕੀਤਾ ਅਤੇ ਹੋਰਨਾਂ ਵਿਦਿਆਰਥਣਾਂ ਨੂੰ ਉਨ੍ਹਾਂ ਪਾਸੋਂ ਪ੍ਰੇਰਣਾ ਲੈ ਕੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media