Wednesday, June 10, 2026

ਜਥੇ: ਅਵਤਾਰ ਸਿੰਘ ਵਲੋਂ ਭਾਈ ਹਰਪਾਲ ਸਿੰਘ ਅਰਦਾਸੀਏ ਦੇ ਅਕਾਲ ਚਲਾਣੇ ਤੇ ਦੁ’ਖ ਦਾ ਇਜ਼ਹਾਰ

ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀੌ ਹਰਿਮੰਦਰ ਸਾਹਿਬ ਦੇ ਰਹਿ ਚੁੱਕੇ ਅਰਦਾਸੀਏ ਭਾਈ ਹਰਪਾਲ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ: ਦਲਮੇਘ ਸਿੰਘ, ਸ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਪ੍ਰੀਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇਥੋਂ ਜਾਰੀ ਪ੍ਰੈਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਭਾਈ ਹਰਪਾਲ ਸਿੰਘ ਨੇ ਬਹੁਤ ਲੰਮਾ ਸਮਾਂ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਏ ਸਿੰਘ ਵਜੋਂ 21 ਸਾਲ ਸੇਵਾ ਨਿਭਾਈ।ਉਨ੍ਹਾਂ ਕਿਹਾ ਕਿ ਉਹ ਮਨੁੱਖ ਵਡਭਾਗੇ ਹੁੰਦੇ ਹਨ ਜਿਨ੍ਹਾਂ ਨੂੰ ਗੁਰੂ ਰਾਮਦਾਸ ਦੇ ਚਰਨਾਂ ਵਿੱਚ ਸੇਵਾ ਨਿਭਾਉਣ ਦਾ ਅਵਸਰ ਪ੍ਰਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਈ ਹਰਪਾਲ ਸਿੰਘ ਗੁਰੂ ਘਰ ਦੇ ਅਨਿਨ ਸੇਵਕ ਸਨ ਤੇ ਉਨ੍ਹਾਂ ਨੇ ਗੁਰੂ ਘਰ ਨਾਲ ਲਾਈ ਪ੍ਰੀਤ ਅੰਤਿਮ ਸਵਾਸਾਂ ਸੰਗ ਨਿਭਾਈ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਚਾਨਕ ਇਸ ਫਾਨੀ ਸੰਸਾਰ ਤੋਂ ਚਲੇ ਜਾਣ ਨਾਲ ਪੰਥ ਅਤੇ ਪ੍ਰੀਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਅਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਅਰਦਾਸ ਹੈ ਕਿ ਸਤਿਗੁਰੂ ਪਾਤਸ਼ਾਹ ਇਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …

Leave a Reply