Saturday, April 18, 2026

ਦਿੱਲੀ ਕਮੇਟੀ ਨੇ ਭਾਈ ਮਲਕੀਅਤ ਸਿੰਘ ਦੇ ਪਰਿਵਾਰ ਨੂੰ ਮਾਇਕ ਸਹਾਇਤਾ ਦਾ ਚੈਕ ਦਿੱਤਾ

PPN2104201512

ਨਵੀਂ ਦਿੱਲੀ, 21 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀ ਅਕਾਲ ਚਲਾਨਾ ਕਰ ਗਏ ਭਾਈ ਮਲਕੀਅਤ ਸਿੰਘ ਬਟਾਲਾ ਵਾਲਿਆਂ ਦੀ ਅੰਤਿਮ ਅਰਦਾਸ ਮੌਕੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੀ ਧਰਮ ਸੁਪਤਨੀ ਨਵਨੀਤ ਕੌਰ ਨੂੰ ਕਮੇਟੀ ਵੱਲੋਂ 2 ਲੱਖ ਰੁਪਏ ਦੀ ਮਾਇਕ ਸਹਾਇਤਾ ਦਾ ਚੈਕ ਭੇਂਟ ਕੀਤਾ ਗਿਆ। ਬਟਾਲਾ ਵਿਖੇ ਅੰਤਿਮ ਅਰਦਾਸ ਵਿੱਚ ਹਾਜ਼ਰੀ ਭਰਣ ਗਏ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ ਨੇ ਇਹ ਚੈਕ ਬੀਬੀ ਨਵਨੀਤ ਕੌਰ ਨੂੰ ਤਕਸੀਮ ਕੀਤਾ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਮੌਂਟੀ, ਸਮਰਦੀਪ ਸਿੰਘ ਸੰਨੀ ਅਤੇ ਅਕਾਲੀ ਆਗੂ ਜਸਪ੍ਰੀਤ ਸਿੰਘ ਵਿੱਕੀਮਾਨ ਵੀ ਮੌਜੂਦ ਸਨ। ਇਥੇ ਇਹ ਜ਼ਿਕਰਯੋਗ ਹੈ ਕਿ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਅਹੁਦੇਦਾਰ ਸਾਹਿਬਾਨਾ ਨਾਲ ਹੋਈ ਮੀਟਿੰਗ ਵਿੱਚ ਪਰਿਵਾਰ ਦੀ ਸਹਾਇਤਾ ਕਰਨ ਦਾ ਫੈਸਲਾ ਕੀਤਾ ਗਿਆ ਸੀ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply