Tuesday, June 23, 2026

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ਸਲਾਨਾ ਖੇਡ ਸਮਾਗਮ

PPN2104201514

ਅੰਮ੍ਰਿਤਸਰ (ਚਵਿੰਡਾ ਦੇਵੀ), 21 ਅਪ੍ਰੈਲ (ਪੱਤਰ ਪ੍ਰੇਰਕ ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ‘ਸਲਾਨਾ ਖੇਡ ਸਮਾਗਮ’ ਕਰਵਾਇਆ ਗਿਆ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਭਗਵੰਤ ਸਿੰਘ ਸਿਆਲਕਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਖੇਡ ਸਮਾਗਮ ਵਿੱਚ ਲੜਕੇ ਅਤੇ ਲੜਕੀਆਂ ਦੇ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜਾਂ ਦੇ ਮੁਕਾਬਲਿਆਂ ਤੋਂ ਇਲਾਵਾ 400 ਮੀਟਰ ਰਿਲੇਅ ਰੇਸ, ਲੌਂਗ ਜੰਪ, ਸ਼ਾਰਟ ਪੁੱਟ, ਡਿਸਕਸ ਥਰੋ, ਥ੍ਰੀ ਲੈਗਡ ਰੇਸ, ਸਪੂਨ ਐਂਡ ਲੈਮਨ ਰੇਸ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਵਿਸ਼ੇਸ਼ ਉਤਸ਼ਾਹ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕੀਤੇ।

          ਕਾਲਜ ਪ੍ਰਿੰਸੀਪਲ ਡਾ. ਐੱਚ.ਬੀ. ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿਹਤਮੰਦ ਸਮਾਜ ਦੀ ਉਸਾਰੀ ਵਿੱਚ ਖੇਡਾਂ ਦਾ ਵਿਸ਼ੇਸ਼ ਯੋਗਦਾਨ ਹੈ। ਇਸੇ ਮੰਤਵ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਰੁਚਿਤ ਕਰਨ ਲਈ ਉਕਤ ਮੁਕਾਬਲੇ ਦਾ ਆਯੋਜਿਤ ਕੀਤਾ ਗਿਆ ਹੈ। ਇਸ ਦੌਰਾਨ ਕਾਲਜ ਦੀ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਜੁਗਰਾਜ ਸਿੰਘ (ਬੀ.ਏ. ਸਮੈਸਟਰ ੜੀ) ਅਤੇ ਵਰਿੰਦਰ ਕੌਰ (ਬੀ.ਏ ਸਮੈਸਟਰ ਦੂਜਾ) ਨੂੰ ਕਾਲਜ ਦਾ ਬੈਸਟ ਐਥਲੀਟ ਐਲਾਨਿਆ ਗਿਆ। ਇਸ ਮੌਕੇ ਸ: ਸਿਆਲਕਾ ਨਾਲ ਮਿਲਕੇ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।  ਇਸ ਮੌਕੇ ਪ੍ਰੋ. ਅਨੁਰੀਤ ਕੌਰ, ਪ੍ਰੋ. ਰੋਹਿਤ ਕਾਕੜੀਆ, ਪ੍ਰੋ. ਸ਼ਿਵ ਮਾਯੰਕ, ਪ੍ਰੋ. ਨਵਜੀਤ ਸਿੰਘ, ਪ੍ਰੋ. ਰਣਜੀਤ ਸਿੰਘ, ਪ੍ਰੋ. ਰਣਪ੍ਰੀਤ ਸਿੰਘ, ਪ੍ਰੋ. ਅਵਨੀਤ ਕੌਰ, ਪ੍ਰੋ. ਜਗਦੀਪ ਕੌਰ, ਪ੍ਰੋ. ਕੁਲਜੀਤ ਕੌਰ, ਪ੍ਰੋ. ਕੁਲਬੀਰ ਕੌਰ, ਪ੍ਰੋ. ਨਵਪ੍ਰੀਤ ਕੌਰ, ਪ੍ਰੋ. ਗਗਨਦੀਪ ਕੌਰ, ਪ੍ਰੋ. ਅੰਜਨਾ, ਪੂਜਾ ਅਰੋੜਾ, ਪ੍ਰੋ. ਜਗਦੀਪ ਕੌਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਬਿਕਰਮਜੀਤ ਕੌਰ, ਪ੍ਰੋ. ਪ੍ਰੀਤੀ ਪਠਾਨੀਆ, ਪ੍ਰੋ. ਪਵਨਦੀਪ ਕੌਰ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …

Leave a Reply