Wednesday, July 1, 2026

ਸ਼ੋ੍ਮਣੀ ਕਮੇਟੀ ਨੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

PPN2104201521

ਅੰਮ੍ਰਿਤਸਰ, 21 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਭਾਈ ਕਾਰਜ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਕੁਲਵਿੰਦਰ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।

        ਭਗਤ ਜੀ ਦੇ ਜੀਵਨ ਤੇ ਰੌਸ਼ਨੀ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਭਗਤ ਜੀ ਦਾ ਜਨਮ 1416 ਈਸਵੀ ਨੂੰ ਰਾਜਸਥਾਨ ‘ਚ ਟਾਂਕ ਦੇ ਇਲਾਕੇ ਪਿੰਡ ਧੂਆਨ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਭਗਤ ਧੰਨਾ ਜੀ ਵੱਲੋਂ ਉਚਾਰਨ ਕੀਤੇ ਤਿੰਨ ਸ਼ਬਦ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ।ਉਨ੍ਹਾਂ ਦਾ ਜੀਵਨ ਬਿਨਾ ਕਿਸੇ ਮੋਹੁਮਾਇਆ ਦੇ ਇਕਾਗਰ ਚਿੱਤ ਹੋ ਕੇ ਪ੍ਰਭੂ ਨਾਲ ਜੁੜਨ ਦੀ ਸੇਧ ਦਿੰਦਾ ਹੈ।ਕਿਰਤ ਕਰਨੀ, ਨਾਮ ਜਪਣਾ ਅਤੇ ਪ੍ਰਭੂ ‘ਤੇ ਭਰੋਸਾ ਰੱਖਣਾ ਇਹ ਭਗਤ ਜੀ ਦਾ ਸਾਰੀ ਲੋਕਾਈ ਨੂੰ ਸੰਦੇਸ਼ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਦੇਸ਼ਾਂ ਮੁਤਾਬਿਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰੂ ਸਾਹਿਬਾਨ ਦੇ ਨਾਲੁਨਾਲ ਭਗਤਾਂ ਦੇ ਦਿਹਾੜੇ ਵੀ ਮਨਾਉਂਦੀ ਹੈ।ਉਨ੍ਹਾਂ ਭਗਤ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼ੁਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਵੀ ਦਿੱਤੀ । ਇਸ ਮੌਕੇ ਸ: ਦਲਮੇਘ ਸਿੰਘ ਸਕੱਤਰ, ਸ: ਦਿਲਜੀਤ ਸਿੰਘ ਬੇਦੀ, ਸ: ਹਰਭਜਨ ਸਿੰਘ ਮਨਾਵਾਂ ਤੇ ਸ: ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ: ਸਤਿੰਦਰ ਸਿੰਘ ਨਿਜੀ ਸਹਾਇਕ, ਸ: ਸੁਖਦੇਵ ਸਿੰਘ ਭੂਰਾ ਕੋਹਨਾ ਮੀਤ ਸਕੱਤਰ, ਸ: ਪ੍ਰਤਾਪ ਸਿੰਘ ਮੈਨੇਜਰ, ਸ: ਕੁਲਵਿੰਦਰ ਸਿੰਘ ਇੰਚਾਰਜ ਪਬਲੀਸਿਟੀ, ਸ: ਹਰਜੀਤ ਸਿੰਘ ਲਾਲੂ ਘੁੰਮਣ, ਸ: ਜਸਵਿੰਦਰ ਸਿੰਘ ਦੀਪ ਤੇ ਸ: ਚਾਨਣ ਸਿੰਘ ਇੰਚਾਰਜ, ਸ: ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ: ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ: ਅਰਵਿੰਦਰ ਸਿੰਘ ਏ ਪੀ ਆਰ ਓ, ਸ: ਸੁਖਰਾਜ ਸਿੰਘ, ਸz: ਹਰਜਿੰਦਰ ਸਿੰਘ ਤੇ ਸ: ਜਤਿੰਦਰ ਸਿੰਘ ਵਧੀਕ ਮੈਨੇਜਰ, ਸ਼ੋ੍ਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply