ਬਟਾਲਾ, 21 ਅਪ੍ਰੈਲ (ਨਰਿੰਦਰ ਬਰਨਾਲ) – ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸੀਨੀਅਰ ਅਕਾਲੀ ਨੇਤਾ ਤੇ ਸਾਬਕਾ ਕੈਬਨਿਟ ਮੰਤਰੀ ਸ. ਸੇਵਾ ਸਿੰਘ ਸੇਖਵਾਂ ਨੂੰ ਪੰਜਾਬ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੀ ਚੇਅਰਮੈਨ ਵਜੋਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ. ਬਾਦਲ ਨੇ ਅੱਜ ਸਵੇਰੇ ਇਸ ਸਬੰਧੀ ਫਾਈਲ ‘ਤੇ ਸਹੀ ਪਾ ਦਿੱਤੀ ਹੈ ਅਤੇ ਇਸ ਬਾਰੇ ਰਸਮੀ ਹੁਕਮ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਛੇਤੀ ਜਾਰੀ ਕੀਤੇ ਜਾਣਗੇ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media