
ਬਟਾਲਾ, 21 ਅਪ੍ਰੈਲ (ਨਰਿੰਦਰ ਬਰਨਾਲ) – ਟਰਾਂਸਪੋਰਟ ਵਿਭਾਗ ਵੱਲੋਂ ਸਕੂਲੀ ਬੱਚਿਆਂ ਦੀ ਸੁਰਖਿੱਅਤ ਢੋਆ-ਢੋਆਈ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਸਕੀਮ ਬਣਾਈ ਗਈ ਹੈ ਜਿਸ ਤਹਿਤ ਸਾਰੇ ਵਿਦਿਅਕ ਅਦਾਰਿਆਂ ਨੂੰ ਇਸ ਸਕੀਮ ਤਹਿਤ ਸਕੂਲੀ ਬੱਚਾਂ ਚਲਾਉਣ ਲਈ ਪਾਬੰਦ ਕੀਤਾ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਜ਼ਿਲ੍ਹਾ ਟਰਾਂਸਪੋਰਟ ਅਫਸਰ ਗੁਰਦਾਸਪੁਰ ਡਾ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਦਿਅਕ ਅਦਾਰੇ ਦੀ ਬੱਸ ਇਸ ਸਕੀਮ ਤਹਿਤ ਨਹੀਂ ਚੱਲਦੀ ਪਾਈ ਜਾਂਦੀ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਨੁੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਇਸ ਸਕੀਮ ਤਹਿਤ ਸਕੂਲੀ ਬੱਚਾਂ ਚਲਾਉਣ ਤੋਂ ਇਲਾਵਾ ਸਕੂਲੀ ਬੱਚਿਆਂ ਦੀ ਢੋਆ-ਢੋਆਈ ਲਈ ਸਕੂਲ ਦੇ ਪ੍ਰਬੰਧਕ ਦੀ ਵੀ ਜਿੰਮੇਵਾਰੀ ਹੋਵੇਗੀ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸਕੂਲ ਬੱਸ ਸੇਫ਼ ਸਕੂਲ ਵਾਹਨ ਸਕੀਮ ਦੇ ਦਾਇਰੇ ਤੋਂ ਬਾਹਰ ਨਾ ਹੋਵੇ।
ਡੀ.ਟੀ.ਓ. ਗਰੇਵਾਲ ਨੇ ਕਿਹਾ ਕਿ ਜੇਕਰ ਕੋਈ ਸਕੂਲੀ ਬੱਸ ਸੇਫ਼ ਸਕੂਲ ਵਾਹਨ ਸਕੀਮ ਦੇ ਉਪਬੰਧਾਂ ਅਨੁਸਾਰ ਚੱਲਦੀ ਨਹੀਂ ਪਾਈ ਜਾਂਦੀ ਤਾਂ ਉਸ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਥਾਣੇ ਬੰਦ ਕੀਤਾ ਜਾਵੇਗਾ ਕਿਉਕਿ ਮਾਨਯੋਗ ਹਾਈਕੋਰਟ ਵਲੋਂ ਸਕੂਲੀ ਬੱਚਿਆਂ ਦੀ ਸੁਰੱਖਿਅਤ ਢੋਆ-ਢੋਆਈ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸਮੇ ਸਮੇ ਸਿਰ ਸਮੀਖਿਆ ਕੀਤੀ ਜਾ ਰਹੀ ਹੈ।
ਸ. ਗਰੇਵਾਲ ਨੇ ਦੱਸਿਆ ਕਿ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਟਰਾਂਸਪੋਰਟ ਵਿਭਾਗ ਦੇ ਨਾਲ ਨਾਲ ਸਕੂਲ ਦੇ ਪ੍ਰਬੰਧਕਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਉਹ ਸਕੂਲੀ ਬੱਚਿਆਂ ਦੀ ਸੁਰੱਖਿਅਤ ਢੋਆ-ਢੁਆਈ ਸਬੰਧੀ ਕਿਸੇ ਪ੍ਰਕਾਰ ਦੀ ਕੋਈ ਢਿੱਲ ਨਾ ਦਿਖਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਕੂਲ ਵਲੋਂ ਇਸ ਮਾਮਲੇ ਵਿੱਚ ਕੋਈ ਢਿੱਲ ਵਰਤੀ ਜਾਂਦੀ ਹੈ ਅਤੇ ਮਾਨਯੋਗ ਹਾਈਕੋਰਟ ਵਲੋਂ ਗੰਭੀਰ ਨੋਟਿਸ ਲਿਆ ਜਾਂਦਾ ਹੈ ਤਾਂ ਇਸ ਦੀ ਜਿੰਮੇਵਾਰੀ ਸਕੂਲ ਪ੍ਰਬੰਧਕ ਦੀ ਹੋਵੇਗੀ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media