Tuesday, April 28, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ

GNDU
ਅੰਮ੍ਰਿਤਸਰ, 22 ਅਪ੍ਰੈਲ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਸਾਇੰਸਜ਼ ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਮੈਰੀਟੋਰੀਅਸ ਸਕੂਲ ਦੇ ਗਿਆਰਵੀਂ-ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਉਦਘਾਟਨ ਬੀਤੇ ਦਿਨੀਂ ਹੋਇਆ। ਇਸ ਪ੍ਰੋਗਰਾਮ ਵਿਚ ਸਕੂਲ ਦੇ ਤੀਹ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵਿਗਿਆਨ ਵਿਚ ਸੰਭਾਵਨਾਵਾਂ ਬਾਰੇ ਜਾਣਕਾਰੀ ਹਾਂਸਲ ਕੀਤੀ।
ਵਿਭਾਗ ਦੇ ਪ੍ਰੋ. ਏ.ਕੇ. ਠੁਕਰਾਲ ਨੇ ਇਸ ਪ੍ਰੋਗਰਾਮ ਦਾ ਉਦਘਾਟਨ ਕੀਤਾ ਅਤੇ ਵਿਦਿਆਰਥੀਆਂ ਨੂੰ ਭਾਰਤ ਦੀ ਵਿਗਿਆਨਕ ਵਿਰਾਸਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤੀ ਸਭਿਅਤਾ ਵਿਗਿਆਨਕ ਖੋਜਾਂ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੀ ਆ ਰਹੀ ਹੈ ਅਤੇ ਅਜੋਕੀਆਂ ਵਿਗਿਆਨਕ ਕਾਢਾਂ ਵਿਚ ਵੀ ਭਾਰਤੀ ਬੁੱਧੀਜੀਵੀਆਂ ਦਾ ਵਡਮੁੱਲਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਅਜੋਕੇ ਮਾਹੌਲ ਵਿਚ ਵਿਚਰਨ ਲਈ ਵਿਦਿਆਰਥੀਆਂ ਨੂੰ ਆਪਣਾ ਵਿਗਿਆਨ ਨਜ਼ਰੀਆ ਤੀਖਣ ਕਰਨਾ ਚਾਹੀਦਾ ਹੈ।
ਕੋਆਰਡੀਨੇਟਰ ਡਾ. ਆਦਰਸ਼ਪਾਲ ਵਿਗ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ ਅਤੇ ਪ੍ਰੋਗਰਾਮ ਦੇ ਉਦੇਸ਼ਾਂ ‘ਤੇ ਚਾਨਣਾ ਪਾਇਆ। ਵਿਭਾਗ ਦੇ ਮੁਖੀ, ਡਾ. ਸਤਵਿੰਦਰਜੀਤ ਕੌਰ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਜਗਬੀਰ ਸਿੰਘ ਨੇ ਨੌਜੁਆਨਾਂ ਨੂੰ ਵਿਗਿਆਨਕ ਸੋਚ ਅਪਨਾਉਣ ਬਾਰੇ ਕਿਹਾ। ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਡਿਵੀਜ਼ਨ ਦੀ ਡਾਇਰੈਕਟਰ, ਡਾ. ਨੀਲਮ ਗੁਲਾਟੀ ਸ਼ਰਮਾ ਨੇ ਸਾਇੰਸ ਦੇ ਪ੍ਰਚਾਰ ਵਾਸਤੇ ਉਪਰਾਲੇ ਕਰਨ ਲਈ ਅਪੀਲ ਕੀਤੀ ਤੇ ਉਨ੍ਹਾਂ ਦੇ ਵਿਭਾਗ ਵੱਲੋਂ ਆਰੰਭੇ ਗਏ ਅਜਿਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਅਵਿਨਾਸ਼ ਨਾਗਪਾਲ, ਡਾਇਰੈਕਟਰ, ਐਚ.ਆਰ.ਡੀ. ਸੈਂਟਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਸ੍ਰੀਮਤੀ ਮਨੀਸ਼ਾ ਠਾਕੁਰ, ਸਰਕਾਰੀ ਸੀ.ਸੈ. ਸਕੂਲ ਟਾਊਨ ਹਾਲ, ਸ੍ਰੀਮਤੀ ਅਪਰਨਾ ਸਿੱਧੂ, ਪ੍ਰੋਜੈਕਟ ਐਸੋਸੀਏਟ (ਕੌਂਸਲ), ਡਾ. ਰਾਜਿੰਦਰ ਕੌਰ, ਡਾ. ਰੇਣੂ ਭਾਰਦਵਾਜ (ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ), ਪ੍ਰੋ. ਸਰੋਜ ਅਰੋੜਾ, ਡਾ. ਏ.ਐਸ. ਸੂਦਨ, ਡਾ. ਐਮ.ਐਸ. ਭੱਟੀ, ਡਾ. ਕਰਨ ਧਾਮੀ, ਪ੍ਰੋ. ਸਾਜਿਦ ਹੁਸੈਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਿਦਿਆਰਥੀ ਅਤੇ ਖੋਜਾਰਥੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply