
ਅੰਮ੍ਰਿਤਸਰ, 22 ਅਪ੍ਰੈਲ (ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸ. ਸ਼ੈਲਿੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਝਾਰਖੰਡ ਦੇ ਪ੍ਰਧਾਨ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਭ ਧਰਮਾਂ ਦਾ ਸਾਂਝਾ ਅਸਥਾਨ ਹੈ ਤੇ ਇਸ ਅਸਥਾਨ ਦੇ ਦਰਸ਼ਨ ਕਰਨ ਨਾਲ ਮਨ ਨੂੰ ਸ਼ਾਂਤੀ ਤੇ ਸਕੂਨ ਪ੍ਰਾਪਤ ਹੁੰਦਾ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ. ਸ਼ੈਲਿੰਦਰ ਸਿੰਘ ਤੇ ਉਨ੍ਹਾਂ ਨਾਲ ਆਏ ਬੀਬੀ ਕਮਲਜੀਤ ਕੌਰ ਪ੍ਰਧਾਨ ਅਤੇ ਬੀਬੀ ਦਲਬੀਰ ਕੌਰ ਚੇਅਰਮੈਨ ਸੈਂਟਰਲ ਇਸਤਰੀ ਸਤਿਸੰਗ ਸਭਾ ਝਾਰਖੰਡ ਨੂੰ ਧਾਰਮਿਕ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸ. ਪਲਵਿੰਦਰ ਸਿੰਘ ਸੁਪਰਵਾਈਜ਼ਰ ਵੀ ਹਾਜ਼ਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੇ ਮਾਣ ਸਨਮਾਨ ਬਦਲੇ ਸ. ਸ਼ੈਲਿੰਦਰ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ।
Punjab Post Daily Online Newspaper & Print Media