Monday, June 22, 2026

ਸੰਤ ਕਬੀਰ ਕਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਰਤੀ ਦਿਵਸ ਮਨਾਇਆ

PPN2304201507
ਬਠਿੰਡਾ, 23 ਅਪ੍ਰੈਲ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਧਰਤੀ ਤੇ ਵਧ ਰਹੇ ਪ੍ਰਦੁੂਸ਼ਨ ਨਾਲ ਧਰਤੀ ਤੇ ਮੰਡਰਾਂ ਰਹੇ ਖਤਰੇ ਤੋਂ ਧਰਤੀ ਨੂੰ ਬਚਾਉਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸੰਤ ਕਬੀਰ ਕਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਧਰਤੀ ਦਿਵਸ ਮਨਾਇਆ ਗਿਆ।ਇਸ ਮੌਕੇ ਤੇ ਇੱਕ ਭਾਸ਼ਨ ਪ੍ਰਤੀਯੋਗਿਤਾ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਧਰਤੀ ਨੂੰ ਵਾਤਾਵਰਨ ਪ੍ਰਦੂਸ਼ਨ ਤੋਂ ਬਚਾਉਣ ਲਈ ਬਹੁਤ ਗੰਭੀਰਤਾ ਨਾਲ ਆਪਣੇ ਵਿਚਾਰ ਪੇਸ਼ ਕੀਤੇ।ਉਨ੍ਹਾਂ ਨੇ ਕਿਹਾ ਕਿ ਅਗਰ ਅਸੀਂ ਆਪਣੇ ਆਪ ਨੂੰ ਬਚਾਉਣਾ ਹੈ ਤਾਂ ਧਰਤੀ ਨੂੰ ਹਰਾ-ਪਰਾ ਬਣਾਉਣਾ ਹੋਵੇਗਾ ਅਤੇ ਇੱਕਜੁੱਟ ਹੋ ਕੇ ਇਸ ਨੂੰ ਪ੍ਰਦੂਸ਼ਨ ਮੁਕਤ ਕਰਨ ਦਾ ਸੰਕਲਪ ਕਰਨਾ ਪਵੇਗਾ।ਸਕੂਲ ਦੇ ਮੈਨੇਜਿਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਸ਼ੀਮਤੀ ਅੰਜੂ ਡੋਗਰਾਂ ਨੇ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸਾਨੂੰ ਹਰ ਦਿਨ ਨੂੰ ਧਰਤੀ ਦਿਵਸ ਨੂੰ ਰਹਿਣ ਲਾਇਕ ਬਣਾ ਸਕੀਏ ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply