ਪਠਾਨਕੋਟ, 23 ਅਪ੍ਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੋਸਾਇਟੀ ਪਠਾਨਕੋਟ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਅੱਜ ਇੱਥੇ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ, ਡਾ. ਅਨਿਲ ਮਹਿੰਦਰਾ ਸਿਵਲ ਸਰਜਨ, ਜਗਜੀਤ ਸਿੰਘ ਡੀ.ਐਸ.ਪੀ., ਡਾ. ਸਤੀਸ਼ ਕੁਮਾਰ ਡਿਪਟੀ ਮੈਡੀਕਲ ਕਮਿਸ਼ਨਰ, ਹਰੀਸ਼ ਮੋਹਨ ਪ੍ਰਿੰਸੀਪਲ ਆਈ.ਟੀ.ਆਈ. (ਲੜਕਿਆਂ), ਡਾ. ਸੋਨੀਆ ਮਿਸ਼ਰਾ, ਸ਼੍ਰੀਮਤੀ ਕਿਰਨ ਕਪੂਰ ਅਤੇ ਵਿਜੇ ਪਾਸ਼ੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੀਟਿੰਗ ਵਿੱਚ ਨਸ਼ਾ ਛੁਡਾਓ ਕੇਂਦਰਾਂ ਵਿੱਚ ਠੇਕੇ ‘ਤੇ ਲਗੇ ਕਰਮਚਾਰੀਆਂ ਦੀਆਂ ਸੇਵਾਵਾਂ ਜੋ 31 ਮਾਰਚ, 2015 ਨੂੰ ਸਮਾਪਤ ਹੋ ਗਈਆਂ ਹਨ, ਨੂੰ ਨਵਿਆਉਣ ਸਬੰਧੀ ਅਤੇ ਨਸ਼ਾ ਛੁਡਾਉ ਕੇਂਦਰਾਂ ਵਿੱਚ ਹੋਏ ਖਰਚੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਾ ਛੁਡਾਓ ਕੇਂਦਰ ਦੇ ਕੰਮ ਕਾਜ ਦਾ ਨਿਰੀਖਣ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਕਮੇਟੀ ਬਣਾਈ ਗਈ ਹੈ ਅਤੇ ਇਹ ਕਮੇਟੀ ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਾ ਛੁਡਾਉ ਕੇਂਦਰਾਂ ਦੇ ਕੰਮ ਕਾਜ ਨੂੰ ਮੋਨੀਟਰ, ਸੁਪਰਵਾਇਜ ਅਤੇ ਮੁਲਾਅੰਕਣ ਕਰੇਗੀ ਅਤੇ ਆਪਣੀ ਰਿਪੋਰਟ ਜਲਦੀ ਦੇਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਾ ਛੁਡਾਉ ਕੇਂਦਰਾਂ ਵਿੱਚ ਮਰੀਜ਼ਾ ਨੂੰ ਮੋਬਾਇਲ ਦੀ ਵਰਤੋਂ ‘ਤੇ ਪਾਬੰਦੀ ਲਗਾਈ ਜਾਵੇ ਅਤੇ ਮਰੀਜ਼ਾ ਨੂੰ ਮਿਲਣ ਆਉਣ ਵਾਲਿਆਂ ਦੀ ਸਹੂਲਤ ਲਈ ਮਰੀਜ਼ਾ ਨੂੰ ਮਿਲਣ ਦੇ ਸਮੇਂ ਦੀ ਸੂਚੀ ਕੇਂਦਰ ਦੇ ਬਾਹਰ ਲਗਾਈ ਜਾਵੇ।
ਸਿਵਲ ਸਰਜਨ ਨੇ ਇਸ ਮੌਕੇ ਦੱਸਿਆ ਕਿ ਨਸ਼ਾ ਛੁਡਾਉ ਕੇਂਦਰਾਂ ਦਾ ਕੰਮ ਕਾਜ ਠੀਕ ਚੱਲ ਰਿਹਾ ਹੈ ਅਤੇ ਹੁਣ ਤੱਕ ਇੰਨ੍ਹਾਂ ਕੇਂਦਰਾਂ ਵਿੱਚ 22234 ਮਰੀਜ਼ਾ ਦਾ ਆਉਟਡੋਰ ਇਲਾਜ ਕੀਤਾ ਗਿਆ ਅਤੇ 473 ਮਰੀਜ਼ਾ ਦਾ ਇੰਨ ਡੋਰ ਇਲਾਜ ਕੀਤਾ ਗਿਆ।
Check Also
ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ
ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …
Punjab Post Daily Online Newspaper & Print Media