ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁੱਲਪਤੀ ਬਰਾੜ ਹੋਣਗੇ ਮੁੱਖ ਮਹਿਮਾਨ
ਬਟਾਲਾ, 24 ਅਪ੍ਰੈਲ (ਨਰਿੰਦਰ ਬਰਨਾਲ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਗੁਰਬਖ਼ਸ਼ ਸਿੰਘ- ਨਾਨਕ ਸਿੰਘ ਫਾਊਂਡੇਸ਼ਨ ਦੇ ਸਹਿਯੋਗ ਨਾਲ 26 ਅਪ੍ਰੈਲ ਨੂੰ ਸ. ਗੁਰਬਖ਼ਸ਼ ਸਿੰਘ ਪ੍ਰੀਤਲੜੀ ਦਾ 120ਵੇਂ ਜਨਮ ਦਿਨ ‘ਤੇ ਪ੍ਰੀਤ ਨਗਰ (ਅੰਮ੍ਰਿਤਸਰ) ਵਿਖੇ ਇਕ ਸੈਮੀਨਾਰ ਤੇ ਗੀਤ ਸੰਗੀਤ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿਚ ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਜਸਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉੱਪ ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਸਮਾਗਮ ਦੀ ਪ੍ਰਧਾਨਗੀ ਕਰਨਗੇ। ਇਹ ਜਾਣਕਾਰੀ ਪੰਜਾਬ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਅਨੂਪ ਸਿੰਘ ਤੇ ਪ੍ਰਬੰਧਕੀ ਬੋਰਡ ਦੇ ਮੈਂਬਰ ਭੁਪਿੰਦਰ ਸਿੰਘ ਸੰਧੂ ਨੇ ਇਕ ਸਾਂਝੇ ਪ੍ਰੈੱਸ ਬਿਆਨ ਵਿਚ ਦਿੱਤੀ।ਸੈਮੀਨਾਰ ਦੇ ਮੁੱਖ ਵਕਤਾ ਡਾ. ਵਰਿਆਮ ਸਿੰਘ ਸੰਧੂ ਤੇ ਡਾ. ਹਰਭਜਨ ਸਿੰਘ ਭਾਟੀਆ ਹੋਣਗੇ ਅਤੇ ਵਿਚਾਰ-ਚਰਚਾ ‘ਚ ਸਰਵ ਸ਼੍ਰੀ ਵਰਿੰਦਰ ਵਾਲੀਆ, ਡਾ. ਸਰਬਜੀਤ ਸਿੰਘ, ਡਾ. ਸੁਰਜੀਤ ਸਿੰਘ, ਕੇਵਲ ਧਾਲੀਵਾਲ, ਡਾ. ਭੀਮ ਇੰਦਰ ਸਿੰਘ, ਡਾ. ਦਰਿਆ ਤੇ ਸ਼ਾਇਰ ਜਸਵੰਤ ਜ਼ਫ਼ਰ ਆਦਿ ਭਾਗ ਲੈਣਗੇ।ਅਕਾਦਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਦੇ ਸਵਾਗਤੀ ਸ਼ਬਦਾਂ ਤੋਂ ਬਾਅਦ ਸ਼ੁਰੂ ਹੋਣ ਵਾਲੇ ਸੈਮੀਨਾਰ ਦੀ ਸਮਾਪਤੀ ਡਾ. ਨਿਵੇਦਿਤਾ ਸਿੰਘ ਮੁਖੀ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਅਗਵਾਈ ‘ਚ ਇਕ ਘੰਟੇ ਲਈ ਗੀਤ-ਸੰਗੀਤ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਡਾ. ਅਨੂਪ ਸਿੰਘ, ਦਵਿੰਦਰ ਦੀਦਾਰ ਤੇ ਨਰਿਦਰ ਸਿੰਘ ਸੰਧੂ ਬਟਾਲਵੀ ਵੱਲੋਂ ਸਾਹਿਤ ਪ੍ਰੇਮੀਆਂ ਨੂੰ ਵੱਧ ਚੜ੍ਹ ਕ ਪਹੁੰਚਣ ਦੀ ਅਪੀਲ ਕੀਤੀ ਗਈ।
Punjab Post Daily Online Newspaper & Print Media
