Monday, June 22, 2026

ਪਿੰਡ ਮਨਿਹਾਲਾ ਜੈ ਸਿੰਘ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਨਵੀਂ ਇਮਾਰਤ ਦਾ ਉਦਘਾਟਨ

PPN2404201514

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਢਿੱਲੋ,ਰਣਜੀਤ ਮਾਹਲਾ) – ਨੇੜਲੇ ਪਿੰਡ ਮਨਿਹਾਲਾ ਜੈ ਸਿੰਘ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਨਵੀਂ ਇਮਾਰਤ ਜੋ ਕਿ ਬਾਬਾ ਗਿਆਨ ਸਿੰਘ ਜੀ ਕਾਰ ਸੇਵਾ ਮਨਿਹਾਲੇ ਵਾਲਿਆਂ ਦੀ ਦੇਖ ਰੇਖ ਹੇਠ ਤਿਆਰ ਕਰਵਾਈ ਗਈ ਦਾ ਉਦਘਾਟਨ ਗੁਰਦੁਆਰਾ ਸਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੀਤਾ ਗਿਆ।ਇਸ ਮੌਕੇ ਵਿਸ਼ੇਸ਼ ਕਰਕੇ ਮੁੱਖ ਸੰਸਦੀ ਸਕੱਤਰ ਵਿਰਸਾ ਸਿੰਘ ਵਲਟੋਹਾ ਅਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੇਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਾਜਰ ਹੋਏ।ਸਮਗਾਮ ਦੌਰਾਨ ਭਾਈ ਹਰਭਜਨ ਸਿੰਘ ਅਤੇ ਜਥੇ ਵੱਲੋਂ ਗੁਰਬਾਣੀ ਦਾ ਰਸ ਭਿੰਨਾਂ ਕੀਰਤਨ ਕੀਤਾ ਗਿਆ ਅਤੇ ਮਾਝੇ ਦਾ ਮਾਣ ਕਵੀਸ਼ਰ ਗੁਰਨਾਮ ਸਿੰਘ ਮਨਿਹਾਲਾ, ਹੀਰਾ ਸਿੰਘ ਕਵੀਸ਼ਰ, ਪ੍ਰਚਾਰਕ ਹੀਰਾ ਸਿੰਘ, ਪ੍ਰਚਾਰਕ ਜੁਗਿੰਦਰ ਸਿੰਘ, ਗੁਰਲਾਲ ਸਿੰਘ ਅਤੇ ਦੀਦਾਰ ਸਿੰਘ ਨੇ ਕਵੀਸ਼ਰੀ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਸਮਾਗਮ ਵਿਚ ਸੈਕਟਰੀ ਦੀ ਸੇਵਾ ਹੀਰਾ ਸਿੰਘ ਨੇ ਨਿਭਾਈ।ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਤੋਂ ਇਲਾਵਾ ਹਾਜਰ ਸਰਪੰਚ ਕੁਲਵੰਤ ਸਿੰਘ, ਸਾਬਕਾ ਸਰਪੰਚ ਨਿਰਮਲ ਸਿੰਘ, ਸੈਕਟਰੀ ਉਪਿੰਦਰ ਸਿੰਘ ਬਿੱਟੂ, ਸਤਨਾਮ ਸਿੰਘ, ਹੀਰਾ ਸਿੰਘ ਕੋਮਲ, ਸ਼ਾਮ ਸਿੰਘ, ਨਿਰਮਲ ਸਿੰਘ ਫੋਟੋਗ੍ਰਾਫਰ, ਭਗਵੰਤ ਸਿੰਘ, ਦਲਬੀਰ ਸਿੰਘ ਬਾਠ, ਜੱਸਾ ਸਿੰਘ ਕਵੀਸ਼ਰ ਆਦਿ ਹਾਜਰ ਸਨ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply