
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵੱਲੋਂ ਵਿਦਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਤੇ ਪਹੁੰਚਦੇ ਹੋਏ ਸਤਵੀਂ ਵਿਦਿਅਕ ਕਨਵੈਕਸ ਕਾਨਫ਼ਰੰਸ ਵਿੱਚ 21ਵੀਂ ਸ਼ਤਾਬਦੀ ਦੀ ਸਰਵਉੱਚ ਸਿੱਖਿਆ ਪ੍ਰਦਾਨ ਕਰਨ ਲਈ ਆਈ.ਐਸ.ਏ ਐਵਾਰਡ ਪ੍ਰਾਪਤ ਕੀਤਾ ਗਿਆ ।ਐਵਾਰਡ ਪ੍ਰੋਗਰਾਮ ਏਅਰ ਫੋਰਸ ਆਡੀਟੋਰੀਅਮ ਮੁਬਰੋਟੋ ਪਾਰਕ ਨਵੀਂ ਦਿੱਲੀ ਵਿਖੇ ਹੋਇਆ । ਇਹ ਐਵਾਰਡ ਸਕੂਲ ਦੇ ਵਿਦਿਅਕ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ, ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਤੇ ਮੁਲਾਂਕਣ ਦੇਣ ਅਤੇ ਚੰਗਾ ਪਾਠਕ੍ਰਮ ਲਾਗੂ ਕਰਨ ਲਈ ਪ੍ਰਾਪਤ ਹੋਇਆ।ਸਕੂਲ ਦੇ ਸੁਪਰਵਾਈਜ਼ਰ ਸ਼੍ਰੀਮਤੀ ਮੰਜੂ ਸਪਰਾ ਅਤੇ ਕੋਆਰਡੀਨੇਟਰ ਸ਼੍ਰੀਮਤੀ ਵਿਕਟੋਰੀਆ ਵੋਹਰਾ ਨੇ ਡਾਇਰੈਕਟਰ ਓਪਰੇਸ਼ਨ ਕੈਂਬਰਿਜ ਸ਼੍ਰੀਮਤੀ ਐਂਜੁਲਾ ਫ੍ਰੈਂਚ ਤੋਂ ਇਹ ਸਨਮਾਨ ਹਾਸਲ ਕੀਤਾ।ਇਸੇ ਦੌਰਾਨ ਸਕੂਲ ਦੇ 12 ਵਿਦਿਆਰਥੀਆਂ ਨੂੰ ਵੀ ‘ਹਾਈ ਅਚੀਵਰ ਐਵਾਰਡ’ ਦਿੱਤਾ ਗਿਆ।
ਇਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਪ੍ਰਾਜੈਕਟ ਲੈ ਕੇ ਚੱਲਣ ਲਈ ਹੌਸਲਾ ਅਫਜਾਈ ਕਰਦੇ ਹੋਏ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਤੇ ਐਵਾਰਡ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਮਾਪੇ ਹੀ ਹਾਜ਼ਰ ਸਨ ।
Punjab Post Daily Online Newspaper & Print Media