Wednesday, April 1, 2026

ਸ. ਇੰਦਰਜੀਤ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

PPN2404201521

ਅੰਮ੍ਰਿਤਸਰ, 24 ਅਪ੍ਰੈਲ (ਗੁਰਪ੍ਰੀਤ ਸਿੰਘ) – ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਮਸ਼ੇਦਪੁਰ ਟਾਟਾ (ਝਾਰਖੰਡ) ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸੁੱਖ ਸ਼ਾਂਤੀ ਦੀ ਅਰਦਾਸ ਕੀਤੀ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਸ. ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ. ਇੰਦਰਜੀਤ ਤੇ ਉਨ੍ਹਾਂ ਨਾਲ ਆਏ ਸ. ਜਸਵੀਰ ਸਿੰਘ ਮੀਤ ਪ੍ਰਧਾਨ, ਸ. ਕੁਲਜੀਤ ਸਿੰਘ ਤੇ ਸ. ਜਸਬੀਰ ਸਿੰਘ ਮੱਤੇਵਾਲ ਨੂੰ ਧਾਰਮਿਕ ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਸ. ਇੰਦਰਜੀਤ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਭ ਧਰਮਾਂ ਦਾ ਸਾਂਝਾ ਅਸਥਾਨ ਹੈ ਤੇ ਇਸ ਅਸਥਾਨ ਦੇ ਦਰਸ਼ਨ ਕਰਨ ਨਾਲ ਮਨ ਨੂੰ ਸ਼ਾਂਤੀ ਤੇ ਸਕੂਨ ਪ੍ਰਾਪਤ ਹੋਇਆ ਹੈ।ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਲੇ ਮਾਨ ਸਨਮਾਨ ਬਦਲੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।

Check Also

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਵਰਗੀ ਐਡਵੋਕੇਟ ਰਮੇਸ਼ ਰਾਜ ਭੰਡਾਰੀ ਨੂੰ ਦਿੱਤੀ ਨਿੱਘੀ ਸਰਧਾਂਜਲੀ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਦੇ ਨਿਵਾਸੀ ਰਹੇ ਐਡਵੋਕੇਟ ਰਮੇਸ਼ ਰਾਜ ਭੰਡਾਰੀ …

Leave a Reply