
ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਵੱਖ-ਵੱਖ ਵਾਰਡਾਂ ਦੇ ਵਿਕਾਸ ਕੰਮਾਂ ਸਬੰਧੀ ਦਫ਼ਤਰ ਨਗਰ ਨਿਗਮ ਵਿਖੇ ਮੇਅਰ ਸ੍ਰੀ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੁਲ 8 ਮਤੇ ਸਰਵਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਦੌਰਾਨ ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ ਨੇ ਦੱਸਿਆ ਕਿ ਸ਼ਹਿਰ ਦੇ 50 ਵਾਰਡਾਂ ਵਿੱਚ ਛੋਟੇ-ਛੋਟੇ ਜਨਰਲ ਕੰਮਾਂ ਲਈ ਇੱਕ-ਇੱਕ ਲੱਖ ਰੁਪਏ ਮਨਜ਼ੂਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਸਾਰੇ ਵਾਰਡਾਂ ਦਾ ਵਿਕਾਸ ਬਿਨਾਂ ਕਿਸੇ ਭੇਦ-ਭਾਵ ਤੇ ਕੀਤਾ ਜਾਵੇਗਾ ਅਤੇ ਵਾਰਡਾਂ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਪੁਰਜੋਰ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਸ਼ਹਿਰ ਦੀ ਸਫ਼ਾਈ ਲਈ ਆਮ ਲੋਕਾਂ ਨੂੰ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਘਰਾਂ ਦਾ ਕੂੜਾ-ਕਰਕਟ ਨਿਰਧਾਰਤ ਕੀਤੀਆਂ ਥਾਵਾਂ ਤੇ ਹੀ ਸੁਟਿਆ ਜਾਵੇ ਤਾਂ ਜੋ ਸ਼ਹਿਰ ਦਾ ਵਾਤਾਵਰਣ ਸਾਫ-ਸੁਥਰਾ ਰੱਖਿਆ ਜਾ ਸਕੇ।
ਇਸ ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਡਿਪਟੀ ਮੇਅਰ ਸ੍ਰੀਮਤੀ ਸ਼ੁਕਲਾ ਦੇਵੀ, ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਨਿਗਰਾਨ ਇੰਜੀਨੀਅਰ ਪਵਨ ਸ਼ਰਮਾ, ਸੁਪਰਡੰਟ ਸੁਆਮੀ ਸਿੰਘ ਅਤੇ ਸਮੂਹ ਮੈਂਬਰ ਹਾਜ਼ਰ ਸਨ।
Punjab Post Daily Online Newspaper & Print Media