Friday, April 10, 2026

ਵਿਜੇ ਸਾਂਪਲਾ ਤੇ ਸੂਦ ਵੱਲੋਂ ਅੱਗ ਦੀ ਲਪੇਟ ‘ਚ ਆਏ ਵਿਅਕਤੀਆਂ ਦੇ ਪ੍ਰੀਵਾਰਕ ਮੈਬਰਾਂ ਨਾਲ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਮ੍ਰਿਤਕ ਲਈ ਇੱਕ ਲੱਖ ਤੇ ਜਖਮੀਆਂ ਲਈ 50-50 ਹਜ਼ਾਰ ਦਾ ਐਲਾਨ

PPN2504201510

ਹੁਸ਼ਿਆਰਪੁਰ, 25 ਅਪ੍ਰੈਲ (ਸਤਵਿੰਦਰ ਸਿੰਘ) – ਪਿਛਲੇ ਦਿਨੀਂ ਮੁਹੱਲਾ ਗੌਤਮ ਨਗਰ ਵਿਖੇ ਰੰਗ ਦਾ ਕੰਮ ਕਰਦੇ ਹੋਏ 5 ਵਿਅਕਤੀ ਅੱਗ ਦੀ ਲਪੇਟ ਵਿੱਚ ਆ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਜਗਜੀਤ ਕੁਮਾਰ ਪੁੱਤਰ ਰਾਮ ਦਾਸ ਉਮਰ 48 ਸਾਲ ਪਿੰਡ ਛਾਉਣੀ ਕਲਾਂ ਦੀ ਪੀ.ਜੀ.ਆਈ. ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ, ਦੇ ਪ੍ਰੀਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਅਤੇ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਪਹੁੰਚੇ।ਇਸ ਮੌਕੇ ਤੇ ਪ੍ਰੀਵਾਰਕ ਮੈਂਬਰਾਂ ਅਤੇ ਡਾਕਟਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਾਂਪਲਾ ਨੇ ਦੱਸਿਆ ਕਿ ਇਹ ਘਟਨਾ ਬਹੁਤ ਮੰਦਭਾਗੀ ਘਟਨਾ ਸੀ।ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਜਖਮੀ ਹੋਏ ਚਾਰ ਹੋਰ ਵਿਅਕਤੀਆਂ ਦੇ ਇਲਾਜ ਲਈ ਚੰਡੀਗੜ੍ਹ ਅਤੇ ਦਿੱਲੀ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ ਹੈ।ਉਨ੍ਹਾਂ ਪ੍ਰੀਵਾਰ ਨੂੰ ਭਰੋਸਾ ਦੁਆਇਆ ਕਿ ਜਖਮੀ ਵਿਅਕਤੀਆਂ ਦੇ ਇਲਾਜ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਵੀ ਇਸ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਮ੍ਰਿਤਕ ਜਗਜੀਤ ਕੁਮਾਰ ਦੇ ਪ੍ਰੀਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਸz: ਪ੍ਰਕਾਸ਼ ਸਿੰਘ ਬਾਦਲ ਵੱਲੋਂ ਇੱਕ ਲੱਖ ਰੁਪਏ ਅਤੇ ਜਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ।ਇਸ ਮੌਕੇ ਤੇ ਸ੍ਰੀ ਸਾਂਪਲਾ ਅਤੇ ਸ੍ਰੀ ਸੂਦ ਵੱਲੋਂ ਸਿਵਲ ਹਸਪਤਾਲ ਦੇ ਡਾਕਟਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ ਇਸ ਤਰ੍ਹਾਂ ਦੀ ਘਟਨਾ ਦੀ ਰੋਕਥਾਮ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਡਾਕਟਰਾਂ ਤੋਂ ਸੁਝਾਅ ਵੀ ਮੰਗੇ। ਜਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਸੰਜੀਵ ਤਲਵਾੜ, ਡਾ. ਅਜੇ ਬੱਗਾ, ਡਾ. ਵਿਨੋਦ ਸਰੀਨ, ਡਾ. ਸਤਪਾਲ ਗੋਜਰਾ, ਡਾ. ਪ੍ਰੇਮ ਭਾਰਤੀ, ਡਾ. ਜਸਵਿੰਦਰ ਬੰਗਾ, ਰਾਮ ਦੇਵ ਯਾਦਵ, ਗਿਆਨ ਬਾਂਸਲ, ਬਿਟੂ ਭਾਟੀਆ ਹਾਜ਼ਰ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply