
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋ੍ਰਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਵਿਸ਼ੇਸ਼ ਯਤਨਾ ‘ਚ 1984 ਦੇ ਧਰਮੀ ਫੌਜੀ, ਇਰਾਕ ਦੇ ਬੰਦੀ ਭਾਰਤੀ, ਸਹਾਰਨਪੁਰ ਦੇ ਦੰਗਾ ਪੀੜਤ ਤੇ ਮਾਰੂ ਰੋਗ ਕੈਂਸਰ ਤੋਂ ਪੀੜਤਾਂ ਦੀ ਮਦਦ ਸਬੰਧੀ ਸz: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਵੱਲੋਂ ਸੰਪਾਦਿਤ ਪੁਸਤਕ ਲੋਕ ਅਰਪਣ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਜਾਣਕਾਰੀ ਦੇਂਦਿਆਂ ਕਿਹਾ ਕਿ ਸz: ਦਿਲਜੀਤ ਸਿੰਘ ਬੇਦੀ ਨੇ ਪਹਿਲਾਂ ਵੀ ਬਹੁਮੁੱਲੀਆਂ ਪੁਸਤਕਾਂ ਪਾਠਕਾਂ ਦੀ ਝੋਲੀ ਪਾਈਆਂ ਹਨ, ਜਿਨ੍ਹਾਂ ਤੋਂ ਸਿੱਖ ਇਤਿਹਾਸ ਸਬੰਧੀ ਭਰਪੂਰ ਜਾਣਕਾਰੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸੇਵਾ ਸਿੱਖ ਦਾ ਇਕ ਵਡਮੁੱਲਾ ਸਿਧਾਂਤ ਹੈ। ਸਿੱਖ ਨੇ ਸੇਵਾ ਨੂੰ ਆਪਣੇ ਜੀਵਨ ਦਾ ਹਿਸਾ ਬਣਾ ਕੇ ਗੁਰਮਤਿ ਜੁਗਤ ਅਨੁਸਾਰ ਜੀਵਨ ਜਿਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸੇਵਾ ਦੇ ਸਿਧਾਂਤ ਨੂੰ ਕੇਵਲ ਪੇਸ਼ ਹੀ ਨਹੀਂ ਕੀਤਾ, ਸਗੋਂ ਆਪਣੇ ਅਮਲੀ ਜੀਵਨ ਵਿੱਚ ਢਾਲ ਕੇ ਇਕ ਨਵੀਂ ਮਿਸਾਲ ਵੀ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਸਾਹਿਬਾਨ ਦੇ ਦਿੱਤੇ ਹੋਏ ਮਾਰਗ ‘ਤੇ ਚੱਲ ਕੇ ਹਮੇਸ਼ਾਂ ਹੀ ਮਨੁੱਖਤਾ ਦੀ ਸੇਵਾ ਲਈ ਕਾਰਜਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਮਿਲੇ ਸਹਿਯੋਗ ਸਦਕਾ ਇਸ ਸ਼ੋ੍ਰਮਣੀ ਸਿੱਖ ਸੰਸਥਾ ਨੇ ਮਾਨਵਤਾ ਦਾ ਦਰਦ ਵੰਡਾਉਣ ਲਈ ਆਪਣਾ ਬਣਦਾ ਫਰਜ਼ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਇਲਾਕਿਆਂ ਵਿੱਚ ਆਈਆਂ ਕੁਦਰਤੀ ਆਫ਼ਤਾਂ ਸਮੇਂ ਰਾਹਤ ਸੇਵਾਵਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਨੇ ਕੈਂਸਰ ਪੀੜਤਾਂ ਦੀ ਮਦਦ ਲਈ ਕਰੋੜਾਂ ਰੁਪਏ ਦੀ ਸਹਾਇਤਾ ਬਿਨਾਂ ਭੇਦੁਭਾਵ ਦੇ ਜਾਰੀ ਕੀਤੀ ਹੈ। ਇਸੇ ਤਰ੍ਹਾਂ 1984 ਦੇ ਧਰਮੀ ਫੌਜੀਆਂ ਦੀ ਵਿਸ਼ੇਸ਼ ਮਦਦ, ਇਰਾਕ ਦੇ ਬੰਦੀ ਪੰਜਾਬੀਆਂ ਦੇ ਪਰਿਵਾਰਾਂ ਦੀ ਮਦਦ ਅਤੇ ਸਹਾਰਨਪੁਰ (ਯੂ.ਪੀ) ਦੇ ਦੰਗਾ ਪੀੜਤਾਂ ਦੀ ਸਹਾਇਤਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਗਏ ਇਨ੍ਹਾਂ ਯਤਨਾਂ ਨੂੰ ਵੱਖੁਵੱਖ ਸਮੇਂ ‘ਤੇ ਪੁਸਤਕਾਂ ਦੇ ਰੂਪ ਵਿੱਚ ਵੇਰਵੇ ਸਹਿਤ ਪ੍ਰਕਾਸ਼ਿਤ ਕਰਵਾ ਕੇ ਸੰਗਤਾਂ ਤੱਕ ਪਹੁੰਚਾਇਆ ਜਾਂਦਾ ਹੈ। ਪਹਿਲਾਂ ਜਾਰੀ ਕੀਤੇ ਗਏ ਵੇਰਵਿਆਂ ਤੋਂ ਅਗਲੇਰੇ ਵੇਰਵੇ ਇਸ ਪੁਸਤਕ ਵਿੱਚ ਸ਼ਾਮਲ ਕਰਨ ਦਾ ਵਿਸ਼ੇਸ਼ ਉਪਰਾਲਾ ਸz: ਦਿਲਜੀਤ ਸਿੰਘ ‘ਬੇਦੀ’ ਵਧੀਕ ਸਕੱਤਰ ਦੀ ਅਣਥੱਕ ਮਿਹਨਤ, ਲਗਨ ਅਤੇ ਉੱਦਮ ਸਦਕਾ ਹੋਇਆ ਹੈ, ਜਿਸ ਲਈ ਇਹ ਵਧਾਈ ਦੇ ਪਾਤਰ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸਥਾਪਿਤ ਕੀਤੇ ਗਏ ਭਲਾਈ ਫੰਡਾਂ ਵਿਚ ਵੱਧ ਤੋਂ ਵੱਧ ਹਿੱਸਾ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਸ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ, ਸ: ਸਤਿੰਦਰ ਸਿੰਘ ਮੀਤ ਸਕੱਤਰ ਨਿੱਜੀ ਸਹਾਇਕ, ਸ: ਜੋਗਿੰਦਰ ਸਿੰਘ ਸਕੱਤਰ ਟਰੱਸਟ, ਸ: ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ: ਜਗਜੀਤ ਸਿੰਂਘ ਮੀਤ ਸਕੱਤਰ, ਸ: ਸਤਬੀਰ ਸਿੰਘ ਸਾਬਕਾ ਸਕੱਤਰ, ਸz: ਕੁਲਵਿੰਦਰ ਸਿੰਘ ਇੰਚਾਰਜ ਪਬਲੀਸਿਟੀ ਅਤੇ ਹੋਰ।
Punjab Post Daily Online Newspaper & Print Media