
ਅੰਮ੍ਰਿਤਸਰ, 25 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਸ. ਸਤਿੰਦਰ ਸਿੰਘ ਨਿਜੀ ਸਹਾਇਕ ਪ੍ਰਧਾਨ ਸਾਹਿਬ ਨੇ ਸ. ਸੁਖਵਿੰਦਰ ਸਿੰਘ ਸਾਬਕਾ ਗੁਰਦੁਆਰਾ ਇੰਸਪੈਕਟਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਉਕਤ ਅਧਿਕਾਰੀਆਂ ਨੇ ਕਿਹਾ ਕਿ ਮੌਤ ਇਕ ਅਟੱਲ ਸੱਚਾਈ ਹੈ ਜੋ ਵੀ ਪ੍ਰਾਣੀ ਇਸ ਸੰਸਾਰ ਵਿੱਚ ਆਇਆ ਹੈ ਉਸ ਨੇ ਇਕ ਦਿਨ ਪ੍ਰਮਾਤਮਾ ਦੇ ਹੁਕਮ ਅਨੁਸਾਰ ਜਾਣਾ ਹੀ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਸ. ਸੁਖਵਿੰਦਰ ਸਿੰਘ ਪੱਟੀ ਸਾਬਕਾ ਗੁਰਦੁਆਰਾ ਇੰਸਪੈਕਟਰ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਅਤੇ ਸਨੇਹੀਆ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Punjab Post Daily Online Newspaper & Print Media