Tuesday, April 21, 2026

ਡੀ.ਏ.ਵੀ. ਪਬਲਿਕ ਸਕੂਲ ਦਾ ਵਿਦਿਆਰਥੀ ਨੰਨੇ ਉਸਤਾਦ ਐਵਾਰਡ ਨਾਲ ਸਨਮਾਨਿਤ

PPN2704201509

ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਅਗਮ ਸ਼ਿੰਗਾਰੀ ਨੂੰ 2015 ਦੇ ਨੰਨੇਸ਼ਉਸਤਾਦ ਦੇ ਰੂਪ ਵਿਚ ਸਨਮਾਨਿਤ ਕੀਤਾ ਗਿਆ।ਜਿਸ ਨੇ ਇਕ ਤਬਲਾਵਾਦਕ ਦੇ ਰੂਪ ਵਿਚ ਆਪਣੀ ਪ੍ਰਤਿਭਾਸ਼ਾਲੀ ਕੌਸ਼ਲਤਾ ਦਾ ਪ੍ਰਦਰਸ਼ਨ ਕੀਤਾ।ਅਗਮ ਦੁਆਰਾ ਸਹੋਦਿਆ ਸਕੂਲਜ਼ ਕੰਪਲੈਕਸ ਦੁਆਰਾ ਆਯੋਜਿਤ ਗੁਲਦਸਤੇ ਮਿਊਜ਼ਿਕਲ ਕਾਨਸਰਟ ਵਿਚ ਭਾਗ ਲਿਆ ਗਿਆ ਜੋ ਕਿ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਤਬਲਾਵਾਦਵਿਭਾਗ ਦੇ ਅੰਤਰਗਤ ਹੋਇਆ ਸੀ।ਇਸ ਮੁਕਾਬਲੇ ਵਿਚ ਅੰਮ੍ਰਿਤਸਰ ਜ਼ੋਨ ਦੇ ਲਗਭਗ 40 ਵਿਦਿਆਰਥੀਆਂ ਦੁਆਰਾ ਭਾਗ ਲਿਆ ਗਿਆ ।

          ਇਸ ਨੰਨੇ ਉਸਤਾਦ ਨੂੰ ਜੱਜ ਅਤੇ ਸਭਾ ਵਿਚ ਬੈਠੇ ਸਾਰੇ ਲੋਕਾਂ ਦੁਆਰਾ ਬਹੁਤ ਪ੍ਰਸ਼ੰਸਾ ਪ੍ਰਾਪਤ ਹੋਈ।ਉਸਨੇ ਇਸ ਵਿਚ ਂਏਂ ਸਥਾਨ ਪ੍ਰਾਪਤ ਕੀਤਾ।ਇਸ ਦੇ ਨਾਲ ਹੀ ਉਸ ਨੇ ਇਕ ਟਰਾਫ਼ੀ ਅਤੇ ਇਕ ਪ੍ਰਮਾਣ ਪੱਤਰ ਵੀ ਜਿੱਤਿਆ ।

        ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਇਸ ਵਿਦਿਆਰਥੀ ਨੂੰ ਵਧਾਈ ਦੇ ਨਾਲਸ਼ਨਾਲ ਭਵਿੱਖ ਲਈ ਆਪਣਾ ਆਸ਼ੀਰਵਾਦ ਵੀ ਦਿੱਤਾ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਉਸ ਦੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ ਤੇ ਉਸ ਦੇ ਇਸ ਜਨੂਨ ਦੇ ਲਈ ਅਤੇ ਇਸ ਮਿਹਨਤ ਦੁਆਰਾ ਆਪਣੇ ਪਰਿਵਾਰ ਲਈ ਹੀ ਨਹੀਂ ਬਲਕਿ ਆਪਣੇ ਸਕੂਲ ਲਈ ਨਾਂ ਰੌਸ਼ਨ ਕਰਨ ਦੀ ਸਿੱਖਿਆ ਦਿੱਤੀ ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …

Leave a Reply