Sunday, April 26, 2026

ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਬਿਨਾਂ ਕਿਸੇ ਮੁੱਲ ਕਟੌਤੀ ਤੋਂ ਚੁੱਕਣ ਲਈ ਵਚਨਬੱਧ-ਸਕੱਤਰ ਸਮੀਰ ਕੁਮਾਰ

PPN2704201514

ਹੁਸ਼ਿਆਰਪੁਰ, 27 ਅਪ੍ਰੈਲ (ਸਤਵਿੰਦਰ ਸਿੰਘ) – ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਬਿਨਾਂ ਕਿਸੇ ਮੁੱਲ ਕਟੌਤੀ ਤੋਂ ਚੁੱਕਣ ਲਈ ਵਚਨਬੱਧ ਹੈ ਅਤੇ ਕੇਂਦਰ ਵੱਲੋਂ ਖਰੀਦ ਸ਼ਰਤਾਂ ਵਿੱਚ ਲੱਗਣ ਵਾਲੀ ਮੁੱਲ ਕਟੌਤੀ ਕਿਸਾਨਾਂ ਸਿਰ ਨਹੀਂ ਪਵੇਗੀ।ਇਹ ਭਰੋਸਾ ਮਾਲ ਤੇ ਮੁੜ ਵਸੇਬਾ ਸਕੱਤਰ ਪੰਜਾਬ, ਸ੍ਰੀ ਸਮੀਰ ਕੁਮਾਰ ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਦੇ ਦੌਰੇ ਮੌਕੇ ਕੀਤਾ। ਉਨ੍ਹਾਂ ਅੱਜ ਗੜ੍ਹਸ਼ੰਕਰ, ਹੁਸ਼ਿਆਰਪੁਰ, ਟਾਂਡਾ ਅਤੇ ਜ਼ਿਲ੍ਹੇ ਦੀਆਂ ਹੋਰ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਖ੍ਰੀਦ ਕੇਂਦਰਾਂ ‘ਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਲ ਕਟੌਤੀ ਕਿਸਾਨਾਂ ਸਿਰ ਨਾ ਪਾਉਣ ਦਾ ਫ਼ੈਸਲਾ ਕੁਦਰਤੀ ਕਰੋਪੀ ਦੇ ਮੱਦੇ ਨਜ਼ਰ ਲਿਆ ਗਿਆ ਹੈ ਅਤੇ ਸਾਰੀਆਂ ਖਰੀਦ ਏਜੰਸੀਆਂ ਨੂੰ ਇਸ ਬਾਬਤ ਸੂਚਿਤ ਕੀਤਾ ਜਾ ਚੁੱਕਿਆ ਹੈ।ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਲ੍ਹ ਸ਼ਾਮ ਤੱਕ ਆਈ 50043 ਟਨ ਕਣਕ ਵਿੱਚੋਂ 45118 ਟਨ ਖਰੀਦ ਕਰ ਲਈ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਖਰੀਦ ਪ੍ਰਬੰਧਾਂ ‘ਤੇ ਰੋਜ਼ਾਨਾ ਨਜ਼ਰ ਰੱਖ ਰਹੇ ਹਨ ਅਤੇ ਕਿਸੇ ਵੀ ਮੁਸ਼ਕਿਲ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਅਤੇ ਖਰੀਦ ਏਜੰਸੀਆਂ ਦੇ ਪ੍ਰਤੀਨਿਧ ਹਰ ਸਮੇਂ ਉਨ੍ਹਾਂ ਦੇ ਸੰਪਰਕ ਵਿੱਚ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਅਵਤਾਰ ਸਿੰਘ ਜੌਹਲ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਰਜਨੀਸ਼ ਕੌਰ, ਨਾਇਬ ਤਹਿਸੀਲਦਾਰ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply