Wednesday, November 4, 2026

ਜਥੇਦਾਰ ਭਾਟੀਆ ਨੇ ਕੀਤਾ ਸਪੋਰਟਸ ਕਲੱਬ ਬਰਵਾਲਾ ਦਾ ਉਦਘਾਟਨ

PPN2704201518

ਪੱਟੀ, 27 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸ੍ਰ.ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਆਪਣੀ ਸਿਹਤ ਦੀ ਸੰਭਾਲ ਪ੍ਰਤੀ ਜਾਗਰੁਕ ਕਰਨ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਨੇ ਪਿੰਡ ਬਰਵਾਲਾ ਵਿਖੇ ਸਪੋਰਟਸ ਕਲੱਬ ਦਾ ਉਦਘਾਟਨ ਕਰਨ ਮੌਕੇ ਕੀਤਾ।ਉਹਨਾਂ ਕਿਹਾ ਕਿ ਪਿੰਡ ਬਰਵਾਲਾ ਦੇ ਨੋਜਵਾਨ ਵਧਾਈ ਦੇ ਪਾਤਰ ਹਨ ਜਿਹਨਾਂ ਦੀ ਮਿਹਨਤ ਅਤੇ ਲਗਨ ਸਦਕਾ ਅੱਜ ਪਿੰਡ ਵਿਖੇ ਸਪੋਰਟਸ ਕਲੱਬ ਦਾ ਉਦਘਾਟਨ ਕੀਤਾ ਜਾ ਰਿਹਾ ਹੈ।

          ਇਸ ਮੌਕੇ ਗ੍ਰੰਥੀ ਬਾਬਾ ਬਲਦੇਵ ਸਿੰਘ ਜੀ ਵੱਲੋਂ ਗੁਰੁ ਚਰਨਾਂ ਵਿਚ ਅਰਦਾਸ ਕੀਤੀ ਗਈ ਉਪਰੰਤ ਜਥੇਦਾਰ ਭਾਟੀਆ ਨੇ ਕਲੱਬ ਦਾ ਉਦਘਾਟਨ ਰੀਬਨ ਕੱਟ ਕੇ ਕੀਤਾ।ਇਸ ਮੌਕੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ, ਕਲੱਬ ਪ੍ਰਧਾਨ ਰਜਿੰਦਰ ਸਿੰਘ ਅਤੇ ਜਰਨੈਲ ਸਿੰਘ ਕੈਰੋਂ ਪ੍ਰਧਾਨ ਸਪੋਰਟਸ ਕਲੱਬ ਹਲਕਾ ਪੱਟੀ ਨੇ ਸ੍ਰ.ਕੈਰੋਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਰ ਪਿੰਡ ਵਿਚ ਸਪੋਰਟਸ ਕਲੱਬ ਬਣਾ ਕੇ ਨੋਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਦੀ ਹਰ ਕੌਸ਼ਿਸ਼ ਕਰਨਗੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਗੁਰਸਾਹਿਬ ਸਿੰਘ, ਸਰਪੰਚ ਸੁਖਜਿੰਦਰ ਸਿੰਘ ਬੱਠੈਭੈਣੀ, ਦੀਦਾਰ ਸਿੰਘ, ਨਿਸ਼ਾਨ ਸਿੰਘ, ਗੁਰਭਿੰਦਰ ਸਿੰਘ, ਗੁਰਬਾਜ ਸਿੰਘ, ਗੁਰਲਾਲ ਸਿੰਘ, ਸ਼ਮਸ਼ੇਰ ਸਿੰਘ, ਜਤਿੰਦਰ ਸਿੰਘ, ਬਲਤੇਜ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਜੋਬਨਜੀਤ ਸਿੰਘ, ਰਵਿੰਦਰ ਸਿੰਘ, ਤਰਵਿੰਦਰ ਸਿੰਘ, ਹੀਰਾ ਸਿੰਘ, ਸੁਰਿੰਦਰ ਸਿੰਘ, ਕਰਮਜੀਤ ਸਿੰਘ, ਚਮਕੌਰ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ ਅਤੇ ਜਸਵਿੰਦਰ ਸਿੰਘ ਆਦਿ ਹਾਜਰ ਸਨ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply