
ਪੱਟੀ, 27 ਅਪ੍ਰੈਲ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ 26ਵੀਂ ਮਹੀਨਾ ਵਾਰੀ ਯਾਤਰਾ ਇਸ ਵਾਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਰਸ਼ਨਾ ਨੂੰ ਲਿਜਾਈ ਗਈ।ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਸ੍ਰੀਮਾਨ ਸੰਤ ਬਾਬਾ ਅਵਤਾਰ ਸਿੰਘ ਜੀ ਸੁਰ ਸਿੰਘ ਵਾਲੇ ਅਤੇ ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਣਾ ਸਦਕਾ ਸੁਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਯਾਤਰਾ ਲਿਜਾਈ ਜਾਂਦੀ ਹੈ।ਜੋ ਕਿ ਇਸ ਵਾਰ ਪੱਟੀ ਤੋਂ ਆਰੰਭ ਹੋ ਕੇ ਖਡੂਰ ਸਾਹਿਬ, ਤਖਤ ਸ੍ਰੀ ਕੇਸਗੜ੍ਹ ਸਾਹਿਬ, ਕਿਲ੍ਹਾ ਆਨੰਦਗੜ੍ਹ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ, ਬਾਬਾ ਬੁੱਢਣ ਸ਼ਾਹ ਜੀ, ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਤੋਂ ਇਲਾਵਾ ਦੁਨੀਆਂ ਦੇ ਅਠਵੇਂ ਅਜੂਬੇ ਵਜੋਂ ਜਾਣੇ ਜਾਂਦੇ ਵਿਰਾਸਤੇ ਖਾਲਸਾ ਵਿਖੇ ਪਹੁੰਚੇ।ਜਿਥੇ ਪੰਜਾਬ ਅਤੇ ਵਿਰਸੇ ਨਾਲ ਜੁੜੇ ਹੋਏ ਇਤਿਹਾਸ ਤੋਂ ਸਮੂਹ ਸੰਗਤ ਨੂੰ ਜਾਣੂ ਕਰਵਾਇਆ ਗਿਆ ਅਤੇ ਦੇਰ ਰਾਤ ਵਾਪਿਸ ਪੱਟੀ ਪੁੱਜੀ।ਇਸ ਯਾਤਰਾ ਦੌਰਾਨ ਸੁਸਾਇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਬੱਬੂ, ਇਕਬਾਲ ਸਿੰਘ ਜੌਲੀ, ਦਲਬੀਰ ਸਿੰਘ, ਕੁਲਵਿੰਦਰ ਸਿੰਘ ਕਾਕਾ, ਅਰਜਿੰਦਰ ਸਿੰਘ ਬਿੱਲਾ, ਕੁਲਵਿੰਦਰ ਸਿੰਘ ਮਿੱਠੂ, ਸਿਮਰਨਜੀਤ ਸਿੰਘ, ਬਲਵਿੰਦਰ ਸਿੰਘ ਫਰਨੀਚਰ ਵਾਲੇ, ਅੰਮ੍ਰਿਤਪਾਲ ਸਿੰਘ, ਜੋਬਨਜੀਤ ਸਿੰਘ, ਗੁਰਪਿੰਦਰ ਸਿੰਘ, ਜਥੇਦਾਰ ਰਣਜੀਤ ਸਿੰਘ, ਜਗਪ੍ਰੀਤ ਸਿੰਘ, ਸਰਦੂਲ ਸਿੰਘ, ਬੀਬੀ ਮਨਿੰਦਰ ਕੌਰ ਆਦਿ ਸ਼ਾਮਿਲ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media