ਪਠਾਨਕੋਟ, 27 ਅਪ੍ਰੈਲ (ਪੱਤਰ ਪ੍ਰੇਰਕ) – ਸਿਵਲ ਸਰਜਨ ਡਾ. ਅਨਿਲ ਮਹਿੰਦਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿੱਚ ਮਾਈਗਰੇਟਰੀ ਰਾਊਂਡ ਪਲਸ ਪੋਲੀਓ ਕਰਵਾਇਆ ਗਿਆ। ਇਹ ਮਾਈਗਰੇਟਰੀ ਰਾਊਂਡ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੁਸ਼ੀਲ ਡੋਗਰਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਮਾਈਗਰੇਟਰੀ ਰਾਊਂਡ ਪਲਸ ਪੋਲੀਓ ਪ੍ਰੋਗਰਾਮ ਅਧੀਨ 0-5 ਸਾਲ ਦੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਹ ਮਾਈਗਰੇਟਰੀ ਰਾਊਂਡ ਪਲਸ ਪੋਲੀਓ 26 ਅਪ੍ਰੈਲ ਤੋਂ 28 ਅਪ੍ਰੈਲ, 2015 ਤੱਕ ਚੱਲ ਰਿਹਾ ਹੈ।
ਜਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਜ਼ਿਲ੍ਹੇ ਵਿੱਚ 5432 ਬੱਚਿਆਂ ਨੂੰ ਇਸ ਮੁਹਿੰਮ ਤਹਿਤ ਘਰ ਘਰ ਜਾ ਕੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ।ਉਨ੍ਹਾਂ ਦੱਸਿਆ ਕਿ 26 ਅਪ੍ਰੈਲ, 2015 ਨੂੰ 2357 ਪ੍ਰਵਾਸੀ ਮਜ਼ਦੂਰਾਂ ਦੇ ਬੱਚਿਆਂ ਨੂੰ ਘਰ ਘਰ ਜਾ ਕੇ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 13 ਨਵਜਾਤ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਪਈਆਂ। ਉਨ੍ਹਾਂ ਨੇ ਤਾਰਾਗੜ੍ਹ, ਮਨਵਾਲ ਅਤੇ ਅਲੀਸ਼ੇਰ ਦੇ ਭੱਠਿਆਂ ਦਾ ਦੌਰਾ ਕੀਤਾ ਅਤੇ ਪਾਇਆ ਕਿ ਸਾਰੇ ਬੱਚੇ ਪੋਲੀਓ ਦੀਆਂ ਬੂੰਦਾਂ ਪੀ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 2061 ਘਰਾਂ ਵਿੱਚ ਜਾ ਕੇ ਬੱਚਿਆਂ ਨੂੰ ਪੋਲੀਓ ਦੀ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਭੱਠੇ, ਗੁੱਜਰਾਂ ਦੇ ਡੇਰੇ, ਟੱਪਰ ਵਾਸੀਆਂ ਅਤੇ ਬਸਤੀਆਂ ਵਿੱਚ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ ਤਾਂ ਜੋ ਦੇਸ਼ ਨੂੰ ਪੋਲੀਓ ਮੁਕਤ ਰੱਖਿਆ ਜਾ ਸਕੇ ਅਤੇ ਕੋਈ ਵੀ ਬੱਚਾ ਪੋਲੀਓ ਦਾ ਸ਼ਿਕਾਰ ਨਾ ਹੋ ਸਕੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media