ਅੰਮ੍ਰਿਤਸਰ, 27 ਅਪ੍ਰੈਲ (ਗੁਰਪ੍ਰੀਤ ਸਿੰਘ) – ਨੇਪਾਲ ਦੇ ਭੂਚਾਲ ਪੀੜ੍ਹਤਾਂ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਡੀਗੜ੍ਹ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਹਵਾਈ ਜਹਾਜ ਰਾਹੀਂ ਸੁੱਕੀ ਰਸਦ ਅੱਜ ਮੰਗਲਵਾਰ ੨੮ੁ੪ੁ੧੫ ਨੂੰ ਰਵਾਨਾ ਕਰੇਗੀ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਦੇ ਅੰਤਰ ਰਾਸ਼ਟਰੀ ਹਵਾਈ ਅੱਡੇ ਤੋਂ ਸ. ਦਲਮੇਘ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਹੇਠ 50 ਮੁਲਾਜ਼ਮ ਸੁੱਕੀ ਰਸਦ ਤੇ ਹੋਰ ਲੋੜੀਂਦਾ ਸਮਾਨ ਲੈ ਕੇ ਹਵਾਈ ਜਹਾਜ ਰਾਹੀਂ ਕਾਠਮੰਡੂ (ਨੇਪਾਲ) ਲਈ ਰਵਾਨਾ ਹੋਣਗੇ ਅਤੇ ਕੈਂਪ ਵਿੱਚ ਲੰਗਰ ਤਿਆਰ ਕਰਕੇ ਭੂਚਾਲ ਪੀੜ੍ਹਤਾਂ ਦੀ ਸਹਾਇਤਾ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਰਸਦ ਚੰਡੀਗੜ੍ਹ ਤੋਂ ਖਰੀਦ ਕਰ ਲਈ ਗਈ ਹੈ।
ਜਿਕਰਯੋਗ ਹੈ ਕਿ ਮਿਤੀ 26.4.15 ਨੂੰ ਨੇਪਾਲ ਵਿੱਚ ਆਏ ਭਿਆਨਕ ਭੂਚਾਲ ਕਾਰਣ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜਾ ਲੈਣ ਲਈ ਪਹਿਲਾਂ ਤੋਂ ਹੀ ਸ਼ੋ੍ਰਮਣੀ ਕਮੇਟੀ ਵੱਲੋਂ ਤਿੰਨ ਮੈਂਬਰੀ ਟੀਮ ਸ. ਰਜਿੰਦਰ ਸਿੰਘ ਮਹਿਤਾ, ਸ. ਮੋਹਨ ਸਿੰਘ ਬੰਗੀਂ ਅੰਤ੍ਰਿੰਗ ਮੈਂਬਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਕੁੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ ਨੇਪਾਲ ਵਿਖੇ ਪਹੁੰਚ ਚੁੱਕੀ ਹੈ।
ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਨਾਲ ਬਿਹਾਰ ਦੇ ਵੱਖ ਵੱਖ ਹਿੱਸਿਆਂ ਵਿੱਚ ਆਏ ਭੂਚਾਲ ਕਾਰਣ ਜੋ ਲੋਕ ਘਰੋਂ ਬੇਘਰ ਹੋ ਗਏ ਹਨ ਤੇ ਰੋਟੀ ਤੋਂ ਮੁਹਥਾਜ ਹਨ ਲਈ ਰਾਸ਼ਨ ਭੇਜਿਆ ਜਾ ਰਿਹਾ ਹੈ।ਇਸ ਟੀਮ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਹਰਪ੍ਰੀਤ ਸਿੰਘ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਬਲਵਿੰਦਰ ਸਿੰਘ ਹੁੰਦਲ ਸੁਪਰਵਾਈਜ਼ਰ, ਸ. ਮਨਜੀਤ ਸਿੰਘ ਸਟੋਰ ਕੀਪਰ, ਸ. ਹਰਭਿੰਦਰ ਸਿੰਘ ਇੰਚਾਰਜ ਲੰਗਰ ਅਤੇ ਸ. ਜਸਵਿੰਦਰ ਸਿੰਘ ਲੁਧਿਆਣਾ, ਸ. ਸ਼ੈਲਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸ. ਸਰਜਿੰਦਰ ਸਿੰਘ ਜਨਰਲ ਸਕੱਤਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਆਦਿ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਅਧਿਕਾਰੀ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਮੁਤਾਬਿਕ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਲੋੜਵੰਦ ਭੂਚਾਲ ਪੀੜਤਾਂ ਲਈ ਰਾਸ਼ਨ (ਲੰਗਰ) ਤਿਆਰ ਕਰਵਾਉਣਗੇ।
ਉਨ੍ਹਾਂ ਕਿਹਾ ਕਿ ਦੇਸ਼ ਵਿਵਿੱਚ ਕਿਧਰੇ ਜੇਕਰ ਕੁਦਰਤੀ ਆਫਤ ਆਉਂਦੀ ਹੈ ਤਾਂ ਸ਼ੋ੍ਰਮਣੀ ਕਮੇਟੀ ਆਪਣੇ ਗੁਰਸਿ’ਖੀ ਸਿਧਾਂਤ ਮੁਤਾਬਿਕ ਉਸ ਸਥਾਨ ਤੇ ਪਹੁੰਚ ਕੇ ਪੀੜ੍ਹਤਾਂ ਦੀ ਹਰ ਸੰਭਵ ਮਦਦ ਕਰਦੀ ਹੈ।ਉਸੇ ਤਰ੍ਹਾਂ ਹੀ ਇਸ ਵਾਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵ’ਲੋਂ ਵੀ ਨੇਪਾਲ ਤੇ ਬਿਹਾਰ ਦੇ ਭੂਚਾਲ ਪੀੜ੍ਹਤਾਂ ਦੀ ਬਿਨਾਂ ਭੇਦਭਾਵ ਮਦਦ ਕੀਤੀ ਜਾਵੇਗੀ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media