
ਅਲਗੋਂ ਕੋਠੀ, 28 ਅਪ੍ਰੈਲ (ਹਰਦਿਆਲ ਸਿੰਘ ਭੈਣੀ) ਮੁੱਖ ਪਾਰਲੀਮਾਨੀ ਸਕੱਤਰ ਸ੍ਰ. ਵਿਰਸਾ ਸਿੰਘ ਵਲਟੋਹਾ ਅਤੇ ਗੌਰਵ ਸਿੰਘ ਵਲਟੋਹਾ ਦੀ ਅਗਵਾਈ ਹੇਠ ਖੇਮਕਰਨ ਹਲਕਾ ਵਿਕਾਸ ਦੀਆਂ ਬੁਲੰਦੀਆਂ ‘ਤੇ ਪਹੁੰਚ ਚੁੱਕਾ ਹੈ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ੍ਰ. ਸੁਖਦੇਵ ਸਿੰਘ ਘੁੱਲਾ ਨੇ ਕਿਹਾ ਹੈ ਕਿ ਵਲਟੋਹਾ ਪ੍ਰੀਵਾਰ ਨੇ ਬਿਨਾਂ ਭੇਦ-ਭਾਵ ਅਤੇ ਵਿਤਕਰੇਬਾਜ਼ੀ ਦੇ ਹਮੇਸ਼ਾਂ ਇਲਾਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕੀਤੇ ਹਨ।ਉਨਾਂ ਕਿਹਾ ਕਿ ਜਿਥੇ ਪੂਰੇ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਦਿਲੋਂ ਪਿਆਰ ਕਰਦੇ ਹਨ, ਉਥੇ ਖੇਮਕਰਨ ਹਲਕੇ ਦੇ ਲੋਕ ਵੀ ਵਲਟੋਹਾ ਪਰਿਵਾਰ ਅਤੇ ਅਕਾਲੀ ਦਲ ਨਾਲ ਚੱਟਾਨ ਵਾਂਗ ਖੜੇ ਹਨ।ਇਸ ਮੌਕੇ ਮੁਖਤਿਆਰ ਸਿੰਘ, ਬਲਦੇਵ ਸਿੰਘ, ਜਸਬੀਰ ਸਿਮਘ, ਗੁਰਵਿੰਦਰ ਸਿੰਘ, ਰਛਪਾਲ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਲਖਬੀਰ ਸਿੰਘ, ਬਿਕਰਮਨਜੀਤ ਸਿੰਘ, ਗੁਰਮੀਤ ਸਿੰਘ, ਗੁਰਮੁੱਖ ਸਿੰਘ ਅਤੇ ਗੁਰਜੰਟ ਸਿੰਘ ਭੈਣੀ ਆਦਿ ਹਾਜਰ ਸਨ।
Punjab Post Daily Online Newspaper & Print Media