Tuesday, March 17, 2026

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ 3 ਮਈ ਨੂੰ

ਨਵੀਂ ਦਿੱਲੀ, 28, ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ 3 ਮਈ ਸ਼ਾਮ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਨੇ ਇਥੇ ਦਿੱਤੀ। ਉਨ੍ਹਾਂ ਦਸਿਆ ਕਿ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਜੀਤ ਸਿੰਘ ਮਨਜੀਤ ਸਿੰਘ ਦੇ ਕੀਰਤਨ ਨਾਲ ਹੋਵੇਗੀ, ਉਪਰੰਤ ਸ੍ਰੀ ਰਹਰਾਸਿ ਸਾਹਿਬ ਦੇ ਪਾਠ ਤੋਂ ਬਾਅਦ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰ ਸਿੰਘ ਸਰਤਾਜ ਸਿੰਘ ਤੇ ਭਾਈ ਲਖਬੀਰ ਸਿੰਘ ਦੇ ਕੀਰਤਨੀ ਜੱਥੇ ਗੁਰਸ਼ਬਦ ਦੇ ਕੀਰਤਨ ਅਤੇ ਹੈੱਡ ਗ੍ਰੰਥੀ ਭਾਈ ਸੁਖਦਰਸ਼ਨ ਸਿੰਘ ਗੁਰ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply