Tuesday, March 17, 2026

ਗੁ: ਸ੍ਰੀ ਬੰਗਲਾ ਸਾਹਿਬ ਵਿਖੇ ‘ਸਲੋਕ ਸਹਸਕ੍ਰਿਤੀ’ ਦੀ ਕਥਾ ਕਰਨਗੇ ਗਿ: ਜਸਵੰਤ ਸਿੰਘ ਪਰਵਾਨਾ

ਨਵੀਂ ਦਿੱਲੀ, 28, ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤੱਰ ਸ. ਮਨਜਿੰਦਰ ਸਿੰਘ ਸਿਰਸਾ ਨੇ ਇਥੇ ਦਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਵੱਖ-ਵੱਖ ਬਾਣੀਆਂ ਦੇ ਭਾਵ-ਅਰਥਾਂ ਅਤੇ ਉਨ੍ਹਾਂ ਦੀ ਮਨੁੱਖਾ ਜਨਮ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਸ੍ਰੀ ਗੁਰੁ ਗ੍ਰੰਥ ਸਾਹਿਬ ਨਾਲ ਜੋੜਨ ਦੀ ਅਰੰਭੀ ਗਈ ਮੁਹਿੰਮ ਨੂੰ ਅਗੇ ਤੋਰਦਿਆਂ ਗਿਆਨੀ ਜਸਵੰਤ ਸਿੰਘ ਪਰਵਾਨਾ ਐਤਵਾਰ 3 ਮਈ ਤੋਂ ਸ਼ੁਕਰਵਾਰ 15 ਮਈ ਤਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ‘ਸਲੋਕ ਸਹਸਕ੍ਰਿਤੀ’ ਦੀ ਭਾਵ ਅਰਥਾਂ ਅਤੇ ਵਿਆਖਿਆ ਸਹਿਤ ਕੱਥਾ ਕਰਨਗੇ। ਸ. ਸਿਰਸਾ ਨੇ ਦਸਿਆ ਕਿ ਇੱਸ ਕਥਾ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤਕ ਚੜ੍ਹਦੀਕਲਾ ਟਾੲਮ ਟੀਵੀ ‘ਤੇ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply