Monday, March 30, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀਆਂ ਲਾਈ ਭਾਈ ਗੁਰਦਾਸ ਲਾਇਬ੍ਰੇਰੀ ਦੀ ਫੇਰੀ

PPN2804201509

ਅੰਮ੍ਰਿਤਸਰ, 28 ਅਪ੍ਰੈਲ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵੱਲੋਂ ਵਿਸ਼ਵ ਪੁਸਤਕ ਅਤੇ ਕਾਪੀਵਾਈਟ ਦਿਵਸ ਮਨਾਉਂਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਯੁਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ਲਿਜਾ ਕੇ ਪੁਸਤਕਾਂ ਅਤੇ ਲਾਇਬ੍ਰੇਰੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੀਆਂ ਪੁਸਤਕਾਂ ਪੜ੍ਹਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ‘ਪੁਸਤਕਾਂ’ ਗਿਆਨ ਦਾ ਭੰਡਾਰ ਹਨ । ਇਹ ਮਨੁੱਖ ਦੀ ਜਾਣਕਾਰੀ ਵਿੱਚ ਵ’ਧਾ ਕਰਕੇ ਉਸਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਬਨਾਉਂਦੀਆਂ ਹਨ।ਸ਼੍ਰੀਮਤੀ ਰਣਜੋਤ ਕੌਰ ਦੀ ਅਗਵਾਈ ਵਿੱਚ +1, +2 ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਭਾਈ ਗੁਰਦਾਸ ਲਾਇਬ੍ਰੇਰੀ ਵਿਖੇ ਲਿਜਾਇਆ ਗਿਆ ਜਿੱਥੇ ਉਹਨਾਂ ਨੂੰ ਲਾਇਬ੍ਰੇਰੀ ਦੀ ਕਾਰਜ ਸ਼ੈਲੀ ਤੋਂ ਜਾਣੂ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਲਾਇਬ੍ਰੇਰੀ ਵਿੱਚ ਬਣੇ ਦੁਰਲਭ ਪੁਸਤਕਾਂ ਅਤੇ ਹੱਥ ਲਿਖਤ ਵਿਭਾਗ, ਤਕਨੀਕੀ ਸੈਕਸ਼ਨ, ਡਿਜੀਟਲ ਸੈਕਸ਼ਨ ਆਦਿ ਵਿਖਾਏ ਗਏ।ਭਾਈ ਗੁਰਦਾਸ ਲਾਇਬ੍ਰੇਰੀ ਦੇ ਅਸਿਸਟੈਂਟ ਲਾਇਬ੍ਰੇਰੀਅਨ ਸz. ਨਿਰਮਲ ਸਿੰਘ ਘੁੰਮਣ ਅਤੇ ਲਾਇਬ੍ਰੇਰੀ ਵਿਗਿਆਨ ਵਿਭਾਗ ਦੇ ਲੈਕਚਰਾਰ ਸ਼੍ਰੀਮਤੀ ਆਸ਼ਾ ਨਾਰੰਗ ਨੇ ਵਿਦਿਆਰਥੀਆਂ ਨੂੰ ਅ’ਜ ਦੇ ਜੀਵਨ ਵਿੱਚ ਲਾਇਬ੍ਰੇਰੀ ਅਤੇ ਲਾਇਬ੍ਰੇਰੀ ਵਿਗਿਆਨ ਵਿਸ਼ੇ ਦੇ ਮਹੱਤਵ ਬਾਰੇ ਜਾਣਕਾਰੀ ਦਿ’ਤੀ ਅਤੇ ਲਾਇਬ੍ਰੇਰੀ ਦਾ ਵੱਧ ਤੋਂ ਵੱਧ ਪ੍ਰਯੋਗ ਕਰਨ ਲਈ ਪ੍ਰੇਰਿਤ ਕੀਤਾ ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …

Leave a Reply