ਬਟਾਲਾ, 29 ਅਪ੍ਰੈਲ (ਨਰਿੰਦਰ ਬਰਨਾਲ) – ਬਟਾਲਾ ਦੇ ਸੋਨਿੀਆ ਮੁਹੱਲਾ ਵਿੱਚ ਇਕ ਵਿਅਕਤੀ ਵਲੋਂ ਆਪਣੇ ਆਪ ਨੂੰ ਅੱਗ ਲਾ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ ਕੀਤੇ ਜਾਣ ਦੀ ਖਬਰ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਰਮਾ ਪਤਨੀ ਵਿਜੇ ਬਰਮਾ ਨੇ ਦੱਸਿਆ ਕਿ ਅੱਜ ਉਹ ਕਮਲੇਸ਼ ਪਤਨੀ ਬਲਵੰਤ ਦੇ ਨਾਲ ਦਵਾਈ ਲੈਣ ਕਾਦੀਆਂ ਆਈ ਹੋਈ ਸੀ ਅਤੇ ਜਦੋਂ ਉਹ ਦੁਪਹਿਰ ਆਪਣੇ ਘਰ ਪਹੁੰਚੀ ਤਾਂ ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਉਸ ਦੇ ਪਤੀ ਵਿਜੇ ਬਰਮਾ ਪੁੱਤਰ ਬਲਵੰਤ ਨੇ ਆਪਣੇ ਆਪ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਹੈ, ਪਰ ਮੁਹੱਲਾ ਨਿਵਾਸੀਆਂ ਨੇ ਕਿਸੇ ਤਰਾਂ ਅੱਗ ਬੁਝਾ ਦਿੱਤੀ ਅਤੇ ਜ਼ਖਮੀ ਹਾਲਤ ‘ਚ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ। ਸੂਚਨਾ ਅਨੁਸਾਰ ਪੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media