ਅੰਮ੍ਰਿਤਸਰ, 29 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ 13 ਵਿਦਿਆਰਥੀਆਂ ਨੇ ਜੇਈਈ (ਮੇਨ)ਵਿੱਚ ਸਫ਼ਲਤਾ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਾਕੇਤ ਡਿੰਗਰੀਵਾਲ ਅਤੇ ਆਸ਼ੀਸ਼ ਸ਼ਰਮਾ ਨੇ ਸਾਰੇ ਸ਼ਹਿਰ ਵਿੱਚੋਂ ਕ੍ਰਮਵਾਰ ਪਹਿਲਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਨ ਵਧਾਇਆ।ਸਾਕੇਤ ਡਿੰਗਰੀਵਾਲ ਨੇ 360 ਵਿਚੋਂ 298 ਅਤੇ ਆਸ਼ੀਸ ਸ਼ਰਮਾਨੇ 236 ਅੰਕ ਪ੍ਰਾਪਤ ਕੀਤੇ।ਦੂਸਰੇ ਵਿਦਿਆਰਥੀ ਜਿੰਨ੍ਹਾਂ ਨੇ ਇਹ ਪ੍ਰੀਖਿਆ ਪਾਸ ਕੀਤੀ ਉਨ੍ਹਾਂ ਦੇ ਨਾਂ ਇਸ ਪ੍ਰਕਾਰ ਹਨ :ਸ਼ ਕਾਰਤਿਕ ਗੁਪਤਾ, ਕਾਰਤਿਕ ਆਨੰਦ, ਸਰਗੁਨ ਨਾਗਪਾਲ, ਸਕਸ਼ਮ ਸੌਂਧੀ, ਦਿਪਾਂਕਰ ਕੁਮਾਰ, ਨਿਤਿੱਗਿਆ ਚੁੱਗ, ਰਘੂਵਰ ਅਰੋੜਾ, ਮਨਹਰ ਚੋਪੜਾ, ਅਭਿਨਵ ਅਗਰਵਾਲ, ਅਕਰਸ਼ਨ ਵੈਦ ਅਤੇ ਅਵਿਸ਼ ਖੋਸਲਾ ਨੇ ਪ੍ਰੀਖਿਆ ਪਾਸ ਕੀਤੀ।ਇਨ੍ਹਾਂ ਵਿਦਿਆਰਥੀਆਂ ਨੇ ਮੁੱਖ ਅਧਿਆਪਿਕਾ ਅਤੇ ਅਧਿਆਪਕਾਂ ਦਾ ਉਹਨਾਂ ਦੀ ਲਗਾਤਾਰ ਸਮੇਂਸ਼ਸਮੇਂ ਤੇ ਮਦਦ ਕਰਨ ਲਈ ਧੰਨਵਾਦ ਕੀਤਾ । ਸਾਕੇਤ ਡਿੰਗਰੀਵਾਲ ਨੇ ਕਿਹਾ ਕਿ ਮੈਂ ਆਪਣੇ ਮੁੱਖ ਅਧਿਆਪਿਕਾ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੂੰ ਮੇਰੀ ਯੋਗਤਾ ਤੇ ਵਿਸ਼ਵਾਸ ਸੀ । ਇਹ ਮੇਰੀ ਸਫ਼ਲਤਾ ਲਈ ਪਹਿਲਾ ਕਦਮ ਹੈ ਇਹ ਵਿਦਿਆਰਥੀ ੲਥਥ (ਂਦਡ ਦੀ ਤਿਆਰੀ ਕਰ ਰਹੇ ਹਨ ਜਿਹੜਾ ਕਿ 24 ਮਈ 2015 ਨੂੰ ਹੈ । ਆਰਿਆ ਰਤਨ ਸ਼੍ਰੀ ਪੂਨਮ ਸੂਰੀ ਪ੍ਰੈਜ਼ੀਡੈਂਟ ਡੀ.ਏ.ਵੀ.ਸੀ.ਐਮ.ਸੀ, ਨਵੀਂ ਦਿੱਲੀ ਨੇ ਬੱਚਿਆਂ ਦੀ ਸ਼ਾਨਦਾਰ ਸਫ਼ਲਤਾ ਲਈ ਖ਼ੁਸ਼ੀ ਪ੍ਰਗਟ ਕੀਤੀ ਅਤੇ ਵਿਦਿਆਰਥੀਆਂ ਨੂੰ ਮੁਬਾਰਕ ਦਿੱਤੀ ਤੇ ਆਪਣੀਆਂ ਸ਼ੁੱਭਸ਼ਕਾਮਨਾਵਾਂ ਭੇਜੀਆਂ ।ਉਹਨਾਂ ਨੇ ਕਿਹਾ ਕਿ ਦੇਸ਼ ਦਾ ਮਾਣ ਵਧਾਉਣਾ ਹੀ ਉਹਨਾਂ ਦਾ ਉਦੇਸ਼ ਹੋਣਾ ਚਾਹੀਦਾ ਹੈ । ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਦੀ ਇਸ ਸਫ਼ਲਤਾ ਲਈ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ੲਥਥ (ਂਦਡ ਲਈ ਆਪਣੀਆਂ ਸ਼ੁੱਭਸ਼ਕਾਮਨਾਵਾਂ ਭੇਜੀਆਂ ਅਤੇ ਚੰਗੇ ਨਤੀਜੇ ਲਈ ਆਸ ਪ੍ਰਗਟ ਕੀਤੀ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਮਿਹਨਤ ਹੀ ਸਫ਼ਲਤਾ ਦੀ ਕੁੰਜੀ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ ।
Check Also
ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ
ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …
Punjab Post Daily Online Newspaper & Print Media