ਬਠਿੰਡਾ, 7 ਅਪਰੈਲ (ਜਸਵਿੰਦਰ ਸਿੰਘ ਜੱਸੀ)- ਬਠਿੰਡਾ ਤੋ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਾਂਝੀ ਉਮੀਦਵਾਰ ਅਤੇ ਮੌਜੂਦਾ ਸੰਸਦ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਸੀਟ ਤੋ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਮੌਕੇ ਤੇ ਉਨਾਂ ਦੇ ਨਾਲ ਸੀਐਮ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਰਾਜ ਸਭਾ ਸੰਸਦ ਬਲਵਿੰਦਰ ਸਿੰਘ ਭੂੰਦੜ ਅਤੇ ਬਿਕਰਮਜੀਤ ਸਿੰਘ ਮਜੀਠੀਆ ਸਮੇਤ ਭਾਰੀ ਗਿਣਤੀ ਵਿਚ ਅਕਾਲੀ ਨੇਤਾ ਅਤੇ ਵਰਕਰ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਹਰਸਿਮਰਤ ਬਾਦਲ ਨੇ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਭਾਰੀ ਸਮਰਥਨ ਨਾਲ ਉਹ ਬਠਿੰਡਾ ਸੀਟ ਤੋ ਜਿੱਤਣ ਵਿਚ ਕਾਮਯਾਬ ਹੋਵੇਗੀ। ਉਨਾਂ ਨੇ ਕਿਹਾ ਕਿ ਇਸ ਸਮੇਂ ਦੇਸ ਵਿਚ ਮੋਦੀ ਦੀ ਲਹਿਰ ਹੈ ਅਤੇ ਲੋਕ ਸਭਾ ਚੋਣਾ ਦੇ ਬਆਦ ਐਨਡੀਏ ਦੀ ਸਰਕਾਰ ਹੀ ਬਣੇਗੀ। ਲੋਕ ਸਭਾ ਹਲਕਾ ਬਠਿੰਡਾ-11 ਲਈ ਅੱਜ ਹੋਈਆਂ ਨਾਮਜ਼ਦਗੀਆਂ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀਮਤੀ ਹਰਸਿਮਰਤ ਕੌਰ ਅਤੇ ਬਿਕਰਮ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਗੁਰਦਾਸ ਸਿੰਘ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਿਸਟ-ਲੈਨਿਨਨਿਸਟ ਲਿਬਰੇਸ਼ਨ) ਵੱਲੋਂ ਭਗਵੰਤ ਸਿੰਘ, ਅਖਿਲ ਭਾਰਤੀਯ ਸ਼ਿਵ ਸੈਨਾ ਰਾਸ਼ਟਰਵਾਦੀ ਵੱਲੋਂ ਗੀਤਾ ਰਾਣੀ, ਸ਼ਿਵ ਸੈਨਾਂ ਵੱਲੋਂ ਨਵਨੀਤ, ਇੰਡੀਅਨ ਕ੍ਰਾਂਤੀਕਾਰੀ ਲਹਿਰ ਵੱਲੋਂ ਗੁਰਦੀਪ ਸਿੰਘ, ਨਵ ਭਾਰਤ ਡੈਮੋਕਰੈਟਿਕ ਪਾਰਟੀ ਵੱਲੋਂ ਜਗਦੀਸ਼ ਰਾਏ ਸ਼ਰਮਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਰਾਜਿੰਦਰ ਸਿੰਘ ਦੁਆਰਾ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਜਦੋਂਕਿ ਗੁਰਚਰਨ ਸਿੰਘ ਅਤੇ ਕਰਤਾਰ ਸਿੰਘ ਨੇ ਬਤੌਰ ਆਜ਼ਾਦ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕੀਤੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …