ਪਠਾਨਕੋਟ, 29 ਅਪ੍ਰੈਲ (ਪੱਤਰ ਪ੍ਰੇਰਕ) – ਮਾਈਗ੍ਰਏਟਰੀ ਪਲਸ ਪੋਲਿਓ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਡਾ. ਅਨਿਲ ਮਹਿੰਦਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਡਾ. ਗੁਰਿੰਦਰ ਵੀਰ ਸਿੰਘ ਡਿਪਟੀ ਡਾਇਰੈਕਟਰ ਸਿਹਤ ਤੇ ਪਰਿਵਾਰ ਵਿਭਾਗ ਪੰਜਾਬ, ਚੰਡੀਗੜ੍ਹ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਸਿਵਲ ਸਰਜਨ ਨੇ ਦੱਸਿਆ ਕਿ ਮਾਈਗ੍ਰਏਟਰੀ ਪਲਸ ਪੋਲਿਓ ਰਾਊਂਡ ਅਧੀਨ 0 ਤੋਂ 5 ਸਾਲ ਤੱਕ ਦੇ 5432 ਬੱਚਿਆਂ ਨੂੰ ਘਰ ਘਰ ਜਾ ਕੇ ਪਲਸ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਭੱਠੇ, ਗੁੱਜਰਾਂ ਦੇ ਡੇਰੇ, ਟੱਪਰ ਵਾਸੀਆਂ ਅਤੇ ਬਸਤੀਆਂ ਵਿੱਚ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ ਤਾਂ ਜੋ ਦੇਸ਼ ਨੂੰ ਪੋਲੀਓ ਮੁਕਤ ਰੱਖਿਆ ਜਾ ਸਕੇ ਅਤੇ ਕੋਈ ਵੀ ਬੱਚਾ ਪੋਲੀਓ ਦਾ ਸ਼ਿਕਾਰ ਨਾ ਹੋ ਸਕੇ। ਡਾ. ਗੁਰਿੰਦਰ ਵੀਰ ਸਿੰਘ ਡਿਪਟੀ ਡਾਇਰੈਕਟਰ ਨੇ ਮੀਟਿੰਗ ਵਿੱਚ ਅਧਿਕਾਰੀਆਂ ਤੋਂ ਜ਼ਿਲ੍ਹੇ ਵਿੱਚ ਮਾਈਗ੍ਰਏਟਰੀ ਪਲਸ ਪੋਲਿਓ ਰਾਊਂਡ ਦੀ ਵਿਸਥਾਰ ਪੂਰਵਕ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਡਾ. ਭੁਪਿੰਦਰ ਸਿੰਘ ਐਸ.ਐਮ.ਓ., ਡਾ. ਤਰਸੇਮ ਸਿੰਘ ਡੀ.ਐਚ.ਓ, ਡਾ. ਸੁਸ਼ੀਲ ਡੋਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਸਬੰਧਤ ਅਧਿਕਾਰੀ ਹਾਜਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media