ਅੰਮ੍ਰਿਤਸਰ, 29 ਅਪ੍ਰੈਲ (ਗੁਰਪ੍ਰੀਤ ਸਿੰਘ) – ਨੇਪਾਲ ਵਿਖੇ ਆਏ ਭਿਆਨਕ ਭੂਚਾਲ ਕਾਰਨ ਬਹੁਤ ਸਾਰੇ ਲੋਕ ਆਪਣਿਆਂ ਤੋਂ ਵਿਛੜ ਗਏ ਹਨ ਤੇ ਲੱਖਾਂ ਲੋਕ ਘਰੋਂ ਬੇ-ਘਰ ਹੋ ਕੇ ਰਾਹਤ ਕੈਂਪਾਂ ਵਿੱਚ ਰਹਿਣ ਲਈ ਮਜਬੂਰ ਹਨ।ਸ਼ੋ੍ਰਮਣੀ ਕਮੇਟੀ ਵੱਲੋਂ ਉਨ੍ਹਾਂ ਲੋਕਾਂ ਦੇ ਦੁਖ ਦਰਦ ਵਿੱਚ ਸ਼ਰੀਕ ਹੁੰਦਿਆਂ ਦਰਦ ਵੰਡਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਰਜਿੰਦਰ ਸਿੰਘ ਮਹਿਤਾ, ਸ. ਮੋਹਣ ਸਿੰਘ ਬੰਗੀ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਸ. ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ‘ਤੇ ਆਧਾਰਿਤ ਤੁਰੰਤ ਸਬ ਕਮੇਟੀ ਬਣਾ ਕੇ ਇਸ ਦਾ ਕੋਆਰਡੀਨੇਟਰ ਸ. ਸੁਖਦੇਵ ਸਿੰਘ ਭੂਰਾਕੋਹਨਾ ਮੀਤ ਸਕੱਤਰ ਨੂੰ ਥਾਪਦਿਆਂ ਨੇਪਾਲ ਲਈ ਰਵਾਨਾ ਕੀਤਾ। ਇਹ ਸਬ ਕਮੇਟੀ ਨੇਪਾਲ ਦੇ ਸ਼ਹਿਰ ਕਾਠਮੰਡੂ ਵਿਖੇ ਵੱਖ-ਵੱਖ ਸਥਾਨਾਂ ਪੁਰ ਜਾ ਕੇ ਪੀੜਤਾਂ ਨੂੰ ਮਿਲ ਰਹੀ ਹੈ ਤੇ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਬਾਰੇ ਜਾਇਜ਼ਾ ਲੈ ਰਹੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media