ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਸਮੂੰਹ ਸੰਤ ਸਮਾਜ ਦੇ ਮੈਂਬਰਾਂ ਵੱਲੋਂ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਇਕ ਮੰਗ ਪੱਤਰ ਦਿੱਤਾ ਹੈ ਕਿ ਭਾਈ ਦਰਸ਼ਨ ਸਿੰਘ ਮੱਲੇਵਾਲ, ਜਿਲ੍ਹਾ ਪਟਿਆਲਾ, ਜੋ ਆਪਣੇ-ਆਪ ਨੂੰ ਦਮਦਮੀ ਟਕਸਾਲ ਨਾਲ ਸਬੰਧਤ ਦੱਸਦੇ ਹਨ, ਉਨ੍ਹਾਂ ਵੱਲੋਂ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਭਾਗ ਰੰਗਦਾਰ ਵਿਸ਼ਵਾਮ ਅਤੇ ਯਮਕੀ ਲਾ ਕੇ ਛਪਵਾਉਣਾ ਚਾਹੁੰਦੇ ਹਨ, ਜੋ ਇਤਰਾਜ਼ਯੋਗ ਹੈ।ਸਿੰਘ ਸਾਹਿਬ ਜੀ ਨੇ ਇਸ ਛਪਾਈ ਉਪਰ ਪਾਬੰਦੀ ਲਗਾਉਂਦਿਆਂ ਕਿਹਾ ਹੈ ਕਿ ਜਿੰਨੀ ਦੇਰ ਤੱਕ ਇਸ ਕੇਸ ਸਬੰਧੀ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਕੋਈ ਫੈਸਲਾ ਨਹੀਂ ਲਿਆ ਜਾਂਦਾ, ਓਨੀ ਦੇਰ ਤੱਕ ਕੋਈ ਛਪਾਈ ਨਾ ਕਰਵਾਈ ਜਾਵੇ ਅਤੇ ਇਸ ਦੀ ਛਪਾਈ ਤੁਰੰਤ ਬੰਦ ਕਰ ਦਿੱਤੀ ਜਾਵੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …