Saturday, September 21, 2024

ਲਿਫਟਿੰਗ ਸੁਸਤ ਹੋਣ ‘ਤੇ ਅਨਾਜ਼ ਮੰਡੀਆਂ ਵਿੱਚ ਕਣਕ ਦੇ ਗੱਟਿਆਂ ਦੇ ਲੱਗੇ ਅੰਬਾਰ

ਭਾਕਿਯੂ ਜਿਲ੍ਹਾ ਜਨਰਲ ਸਕੱਤਰ ਨੇ ਕੀਤਾ ਖਰੀਦ ਕੇਂਦਰਾਂ ਦਾ ਦੌਰਾ

PPN3004201507ਬਠਿੰਡਾ, 30 ਅਪ੍ਰੈਲ ( ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਸਥਾਨਕ ਸ਼ਹਿਰ ਦੇ ਨਜ਼ਦੀਦੀ ਪਿੰਡਾਂ ਦੀਆਂ ਅਨਾਜ ਮੰਡੀਆਂ ਵਿਚ ਜਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਕਿਸਾਨ ਆਗੂ ਸਰੂਪ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਖਰੀਦ ਕੇਂਦਰਾਂ ਵਿਚ ਲਿਫਟਿੰਗ ਦੀ ਰਫਤਾਰ ਸੁਸਤ ਹੋਣ ਕਾਰਨ ਆੜਤੀਆਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਿਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਅਨਾਜ਼ ਮੰਡੀਆਂ ਵਿਚ ਕਣਕ ਦੇ ਗੱਟਿਆਂ ਦੇ ਅੰਬਾਰ ਲੱਗੇ ਪਏ ਹਨ, ਲਿਫਟਿੰਗ ਨਾ ਹੋਣ ਕਾਰਨ ਕਿਸਾਨ ਆਪਣੀ ਫਸਲ ਨੂੰ ਕੱਚੀ ਜਗ੍ਹਾ ਤੇ ਰੱਖਣ ਲਈ ਮਜ਼ਬੂਰ ਹੋ ਰਹੇ ਹਨ। ਮੋਸਮ ਖਰਾਬ ਹੋਣ ਕਾਰਨ ਕਿਸਾਨਾਂ ਦੀਆਂ ਖੁੱਲ੍ਹੇ ਅਸਮਾਨ ਵਿਚ ਪਈ ਕਣਕ ਦੀ ਫਸਲ ਖਰਾਬ ਹੋ ਰਹੀ ਹੈ ਪ੍ਰੰਤੂ ਪ੍ਰਸ਼ਾਸ਼ਨ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ ਸੀ। ਅਨਾਜ ਮੰਡੀ ਵਿਚ ਕਣਕ ਲੈ ਕੇ ਆਏ ਕਿਸਾਨ ਫਸਲ ਨੂੰ ਲੈ ਕੇ ਅਨਾਜ਼ ਮੰਡੀ ਵਿਚ ਜਗ੍ਹਾ ਨਾ ਹੋਣ ਕਾਰਨ ਮੰਡੀਆਂ ਵਿਚ ਰੁਲ ਰਹੇ ਹਨ। ਇਸ ਮੌਕੇ ਆੜਤੀਏ ਮਿਹਰਚੰਦ ਚਲਾਣਾਂ, ਅਸੋਕ ਕਮੁਾਰ ਮਿੱਤਲ, ਸੰਜੂ ਜੈਨ, ਭੀਮ ਚੰਦ ਜੈਨ ਆਦਿ ਆੜਤੀਆਂ ਨੇ ਦੱਸਿਆ ਕਿ ਟਰੱਕ ਤੇ ਟਰਾਲੀਆਂ ਘੱਟ ਹੋਣ ਕਾਰਨ ਲਿਫਟਿੰਗ ਬਹੁਤ ਘੱਟ ਹੋ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਪੁਰਜੋਰ ਮੰਗ ਕੀਤੀ ਕਿ ਕਣਕ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਕਿਸਾਨ ਆਗੂ ਸਰੂਪ ਸਿੰਘ ਸਿੱਧੂ ਨੇੇ ਦੱਸਿਆ ਕਿ ਵੱਖ ਵੱਖ ਖਰੀਦ ਕੇਂਦਰਾਂ ਵਿਚ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਕਰੀਬ 8 ਲੱਖ 80 ਹਜ਼ਾਰ ਕਣਕ ਦੇ ਗੱਟੇ ਮੰਡੀ ਵਿਚ ਰੁਲ ਰਹੇ ਹਨ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਉਪ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਨੇ ਦੱਸਿਆ ਕਿ ਪੰਜਾਬ ਵਿਚ ਕਣਕ ਦੀ ਖਰੀਦ ਨਾ ਹੋਣ ਕਿਸਾਨ ਮੰਡੀਆਂ ਵਿਚ ਰੁਲ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਸਮੂਹ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਵਿਚ 1 ਮਈ ਨੂੰ ਦਿੱਲੀ ਵਿਚ ਧਰਨਾ ਦਿੱਤਾ ਜਾ ਰਿਹਾ ਹੈ।

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …

Leave a Reply