ਨਵੀਂ ਦਿੱਲੀ, 30 ਅਪ੍ਰੈਲ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗ੍ਰੰਥੀ ਅਤੇ ਹੈੱਡ ਗ੍ਰੰਥੀ ਵਜੋਂ ਲੰਬਾ ਸਮਾਂ ਸੇਵਾ ਨਿਭਾਉਣ ਉਪਰੰਤ ਭਾਈ ਪਿਆਰਾ ਸਿੰਘ ਅੱਜ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾ-ਮੁਕਤ ਹੋਏ।ਇਸ ਮੌਕੇ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ ਵਲੋਂ ਗੁਰਦੁਆਰਾ ਬੰਗਲਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ. ਹਰਦੇਵ ਸਿੰਘ ਧਨੋਆ ਅਤੇ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਸ. ਪਰਮਜੀਤ ਸਿੰਘ ਰਾਣਾ ਨੇ ਭਾਈ ਪਿਆਰਾ ਸਿੰਘ ਨੂੰ ਸਿਰੋਪਾਉ ਦੀ ਬਖਸ਼ਸ਼ ਕਰ ਸਨਮਾਨਤ ਕੀਤਾ। ਸ. ਪਰਮਜੀਤ ਸਿੰਘ ਰਾਣਾ ਨੇ ਇਸ ਮੌਕੇ ਤੇ ਭਾਈ ਪਿਆਰਾ ਸਿੰਘ ਵਲੋਂ ਗੁਰਦੁਆਰਾ ਕਮੇਟੀ ਵਿੱਚ ਨਿਭਾਈ ਗਈ ਸੇਵਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਭਾਈ ਪਿਆਰਾ ਸਿੰਘ ਨੇ ਇਸ ਸਮੇਂ ਦੌਰਾਨ ਆਪਣੀ ਸੇਵਾ ਨੂੰ ਪੂਰੀ ਨਿਸ਼ਠਾ ਅਤੇ ਜ਼ਿਮੇਂਦਾਰੀ ਨਾਲ ਨਿਭਾਇਆ, ਜਿਸਦੇ ਲਈ ਉਹ ਪ੍ਰਸ਼ੰਸਾ ਦੇ ਪਾਤ੍ਰ ਹਨ। ਸਾਡੀ ਕਾਮਨਾ ਹੈ ਕਿ ਅਕਾਲ ਪੁਰਖ ਭਾਈ ਪਿਆਰਾ ਸਿੰਘ ਨੂੰ ਚੜ੍ਹਦੀ ਕਲਾ ਵਿੱਚ ਰਖਣ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media