ਪਠਾਨਕੋਟ, 30 ਅਪ੍ਰੈਲ (ਪੱਤਰ ਪ੍ਰੇਰਕ) – ਪੰਜਾਬ ਸਰਕਾਰ ਵੱਲੋਂ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪਠਾਨਕੋਟ ਅੰਦਰ ਬਾਗਬਾਨਾਂ ਤੇ ਸਬ੍ਰੀ ਉਤਪਾਦਕਾਂ ਨੂੰ 50 ਪ੍ਰਤੀਸ਼ਤ ਸਬਸਿਡੀ ‘ਤੇ 7500 ਕਰੇਟ ਦਿੱਤੇ ਜਾ ਰਹੇ ਹਨ। ਇਹ ਜਾਣਕਾਰੀ ਡਾ. ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ ਬਾਗਬਾਨੀ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਹ ਕਰੇਟ ਬਾਗਬਾਨੀ ਵਿਭਾਗ ਵੱਲੋਂ ਕੌਮੀ ਖੇਤੀ ਵਿਕਾਸ ਯੋਜਨਾ ਤਹਿਤ ਕਿਸਾਨਾਂ ਨੂੰ ਸਬਸਿਡੀ ‘ਤੇ ਦੇ ਕੇ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜੋ ਵੀ ਬਾਗਬਾਨ ਜਾਂ ਸਬਜ਼ੀ ਉਤਪਾਦਕ ਇਹ ਕਰੇਟ ਲੈਣਾ ਚਾਹੀਦਾ ਹੈ ਤਾਂ ਉਹ ਬਾਗਬਾਨੀ ਵਿਭਾਗ ਦੇ ਦਫ਼ਤਰ ਪਠਾਨਕੋਟ, ਸੁਜਾਨਪੁਰ, ਘਿਆਲਾ ਅਤੇ ਧਾਰਕਲਾਂ ਵਿੱਚ 10 ਮਈ, 2015 ਤੋਂ ਪਹਿਲਾ ਅਰਜ਼ੀ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਤਹਿਤ ਬਾਗਬਾਨੀ ਕਿੱਤੇ ਨਾਲ ਜੋੜਨ ਲਈ ਵੱਡੀਆਂ ਰਿਆਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸਾਨ ਫਲਾਂ ਅਤੇ ਸਬਜੀਆਂ ਦਾ ਮੰਡੀ ਕਰਨ ਖੁਦ ਕਰਦਾ ਹੈ ਤਾਂ ਉਸ ਦੇ ਮੁਨਾਫ਼ੇ ਵਿੱਚ ਬਹੁਤ ਵਾਧਾ ਹੁੰਦਾ ਹੈ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media