ਪਠਾਨਕੋਟ, 30 ਅਪ੍ਰੈਲ (ਪੱਤਰ ਪ੍ਰੇਰਕ) – ਜ਼ਿਲ੍ਹਾ ਪਠਾਨਕੋਟ ਅੰਦਰ 29 ਅਪ੍ਰੈਲ, 2015 ਤੱਕ ਵੱਖ-ਵੱਖ ਮੰਡੀਆਂ ਵਿੱਚ 3154 ਮੀਟਰਿਕ ਟਨ ਕਣਕ ਦੀ ਆਮਦ ਹੋਈ।ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 1656 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 1126 ਮੀਟਰਿਕ ਟਨ, ਐਫ.ਸੀ.ਆਈ. ਨੇ 430 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 100 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਕੀ ਖਰੀਦ ਏਜੰਸੀਆਂ ਵੱਲੋਂ ਵੀ ਅੱਜ ਤੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ।
Check Also
ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …
Punjab Post Daily Online Newspaper & Print Media