Thursday, March 26, 2026

ਗੁਰੂ ਨਾਨਕ ਦੇਵ ਥਰਮਲ ਪਲਾਂਟ ਵਿਖੇ ਮਨਾਇਆ ਗਿਆ ਮਜਦੂਰ ਦਿਹਾੜਾ

PPN0105201506

ਬਠਿੰਡਾ, 1 ਮਈ, (ਅਵਤਾਰ ਸਿੰਘ ਕੈਂਥ/ਅੰਗਰੇਜ਼ ਸਿੰਘ ਵਿੱਕੀ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਸੈਸ਼ਨ ਜੱਜ ਸ੍ਰੀ ਤੇਜਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਵਿਖੇ ਲੇਬਰ ਡੇ ਮਨਾਇਆ ਗਿਆ। ਇਸ ਮੌਕੇ ਤੇ ਸੀ.ਜੇ.ਐਮ./ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਜੀ ਨੇ ਅਸੰਗਠਿਤ ਉਸਾਰੀ ਕਿਰਤੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲ ਰਹੀਆਂ ਸਕੀਮਾਂ ਬਾਰੇ ਦੱਸਿਆ।ਇਸ ਸੈਮੀਨਾਰ ਦੇ ਵਿੱਚ ਦੱਸਿਆ ਗਿਆ ਕਿ ਲੋੜਵੰਦ ਵਿਅਕਤੀ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਿਖੇ ਆ ਕੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ।ਇਸ ਸੈਮੀਨਾਰ ਵਿੱਚ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਚੀਫ ਇੰਜੀਨੀਅਰ ਸ੍ਰੀ ਕਰਨੈਲ ਸਿੰਘ ਮਾਨ ਵੀ ਹਾਜ਼ਿਰ ਸਨ, ਜਿਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਡੈਲੀਗੇਟਜ਼ ਦਾ ਨਿੱਘਾ ਸਵਾਗਤ ਕੀਤਾ।ਮਾਨਯੋਗ ਸੈਸ਼ਨ ਜੱਜ ਸਾਹਿਬ ਨੇ ਕਿਹਾ ਕਿ ਕਦੇ ਵੀ ਕਿਸੇ ਕੰਮ ਨੂੰ ਛੋਟਾਂ ਨਹੀਂ ਸਮਝਣਾ ਚਾਹੀਦਾ ਅਤੇ ਜੇ ਕਿਸੇ ਵਿਅਕਤੀ ਦੇ ਹੌਂਸਲੇ ਬੁਲੰਦ ਹੋਣ ਤਾਂ ਉਹ ਉਚਾਈਆਂ ਨੂੰ ਛੋਹ ਸਕਦਾ ਹੈ।
ਸ੍ਰੀਮਤੀ ਅਮਿਤਾ ਸਿੰਘ, ਸੀ.ਜੇ.ਐਮ./ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਤਹਿਤ ਹੋਣ ਵਾਲੀਆਂ ਲੋਕ ਅਦਾਲਤਾਂ ਬਾਰੇ ਵੀ ਦੱਸਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ। ਲੇਬਰ ਮਹਿਕਮੇ ਵਿੱਚੋਂ ਸੇਵਕ ਸਿੰਘ ਨੇ ਵਿਸਥਾਰ ਨਾਲ ਵੈਲਫੇਅਰ ਸਕੀਮਾਂ ਬਾਰੇ ਦੱਸਿਆ ਕਿ ਜੇ ਕਿਸੇ ਨੂੰ ਹੈਲਥ ਬਾਰੇ ਜਾਂ ਭੱਤਿਆਂ ਬਾਰੇ ਕੋਈ ਸ਼ਿਕਾਇਤ ਹੈ ਤਾਂ ਉਹਨਾਂ ਵਾਸਤੇ ਵੱਖ-ਵੱਖ ਸਕੀਮਾਂ ਚਲ ਰਹੀਆਂ ਹਨ। ਸ੍ਰੀਮਤੀ ਰਾਜਵੀਰ ਕੌਰ ਪੈਰਾ ਲੀਗਲ ਵਰੰਟਿਅਰ ਨੇ ਬਹੁਤ ਸੋਹਣੇ ਢੰਗ ਨਾਲ ਕਵਿਤਾ ਦੇ ਰੂਪ ਵਿੱਚ ਏ.ਡੀ.ਆਰ ਸੈਂਟਰ ਦੇ ਫਾਇਦੇ ਬਾਰੇ ਦੱਸਿਆ।ਇਸ ਤੋਂ ਇਲਾਵਾ ਸ੍ਰੀ ਕੰਵਲਜੀਤ ਸਿੰਘ ਕੁੱਟੀ ਵਕੀਲ ਸਾਹਿਬ ਨੇ ਲੇਬਰ ਸਬੰਧੀ ਕਾਨੂੰਨਾਂ ਬਾਰੇ ਵਿਸਥਾਰ ਨਾਲ ਦੱਸਿਆ ਤਾਂ ਕਿ ਉਹ ਆਪਣੇ ਕਾਨੂੰਨੀ ਹੱਕਾਂ ਤੋਂ ਵਾਂਝੇ ਨਾ ਰਹਿ ਸਕਣ।ਸੈਮੀਨਾਰ ਵਿੱਚ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਅਫਸਰਾਂ, ਸੁਪਰਵਾਇਈਜ਼ਰਾਂ, ਅਤੇ ਇੰਜੀਨੀਅਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply